27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ 7 ਤੋਂ 9 ਦਸੰਬਰ ਤੱਕ ਕਰਨਗੇ ਕਲਮਬੰਦ ਤੇ ਕੰਪਿਊਟਰ ਬੰਦ ਹੜਤਾਲ

ਜਲੰਧਰ, 27 ਨਵੰਬਰ (ਜਤਿੰਦਰ ਪੰਮੀ)- ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਨੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-11-2026

ਜਲੰਧਰ, 27 ਨਵੰਬਰ (ਜਤਿੰਦਰ ਪੰਮੀ)- ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਨੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਜਥੇਬੰਦੀ ਦੀਆਂ 30 ਜੂਨ ਅਤੇ 27 ਜੁਲਾਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਮਾਲ ਮੰਤਰੀ ਨਾਲ ਮੀਟਿੰਗਾਂ ਹੋਈਆਂ ਸਨ, ਪਰ ਕਰੀਬ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਜਥੇਬੰਦੀ ਨਾਲ ਮੁੜ ਕੋਈ ਗੱਲਬਾਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਰਵੱਈਏ ਦੇ ਰੋਸ ਵਜੋਂ ਸੂਬੇ ਦੇ ਸਮੂਹ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ 7 ਤੋਂ 9 ਦਸੰਬਰ ਤੱਕ ਤਿੰਨ ਦਿਨ ਕਲਮਬੰਦ ਅਤੇ ਕੰਪਿਊਟਰ ਬੰਦ ਹੜਤਾਲ ਕਰਨਗੇ। ਇਸ ਦੌਰਾਨ ਹਰ ਰੋਜ਼ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਧਰਨੇ ਦਿੱਤੇ ਜਾਣਗੇ। ਇਸ ਤੋਂ ਇਲਾਵਾ 10 ਅਤੇ 11 ਦਸੰਬਰ ਨੂੰ ਸੂਬੇ ਦੇ ਡੀ.ਸੀ., ਐੱਸ.ਡੀ.ਐੱਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਬੰਦ ਰੱਖਣਗੇ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ ਆਮ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ ਅਰਵਿੰਦ ਕੇਜਰੀਵਾਲ ਦਾ ਸਰਕਾਰੀ ਬੰਗਲਾ ਅਗਲੀ ਖ਼ਬਰ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਪੈ ਸਕਦੀ ਹੈ ਸੰਘਣੀ ਧੁੰਦ- ਮੌਸਮ ਵਿਭਾਗ
Ad Position 24