ਜਲੰਧਰ, 27 ਨਵੰਬਰ- ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ ਜੀ ਨੇ ਲਖਨਪਾਲ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵਲੋਂ 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ।
ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਖੇਡ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ।