27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਪੂਰਥਲਾ ’ਚ ਏਅਰ ਰੇਡ ਵਾਰਨਿੰਗ ਤੇ ਬਲੈਕ ਆਊਟ ਮੌਕ ਡਰਿੱਲ, ਸਾਇਰਨ ਵਜਾ ਕੇ ਦਿੱਤੀ ਹਵਾਈ ਹਮਲੇ ਦੀ ਚਿਤਾਵਨੀ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)- ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਰਾਤ 8 ਵਜੇ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਸਿਵਲ ਡਿਫੈਂਸ ਏਅਰ ਰੇਡ ਵਾਰਨਿੰਗ ਅਤੇ ਬਲੈਕ ਆਊਟ ਮੌਕ ਡਰਿੱਲ ਕਰਵਾਈ ਗਈ। ਇਸ ਅਭਿਆਸ ਦਾ ਮੁੱਖ ਉਦੇਸ਼ ਸਿਵਲ ਡਿਫੈਂਸ ਪ੍ਰਣਾਲੀ ਅਤੇ ਵੱਖ-ਵੱਖ ਐਮਰਜੈਂਸੀ ਰਿਸਪਾਂਸ ਏਜੰਸੀਆਂ...

Ad Position 21
No active advertisement
ਅਜੀਤ ਡੈਸਕ 27-11-2026
ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਲਿਆ ਹਿੱਸਾ, ਅੱਗ ਬੁਝਾਉਣ, ਬਚਾਅ ਕਾਰਜਾਂ ਅਤੇ ਜ਼ਖ਼ਮੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦਾ ਕੀਤਾ ਅਭਿਆਸ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)- ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਰਾਤ 8 ਵਜੇ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਸਿਵਲ ਡਿਫੈਂਸ ਏਅਰ ਰੇਡ ਵਾਰਨਿੰਗ ਅਤੇ ਬਲੈਕ ਆਊਟ ਮੌਕ ਡਰਿੱਲ ਕਰਵਾਈ ਗਈ। ਇਸ ਅਭਿਆਸ ਦਾ ਮੁੱਖ ਉਦੇਸ਼ ਸਿਵਲ ਡਿਫੈਂਸ ਪ੍ਰਣਾਲੀ ਅਤੇ ਵੱਖ-ਵੱਖ ਐਮਰਜੈਂਸੀ ਰਿਸਪਾਂਸ ਏਜੰਸੀਆਂ ਦੀ ਤਿਆਰੀ ਨੂੰ ਪਰਖਣਾ ਅਤੇ ਮਜ਼ਬੂਤ ਕਰਨਾ ਸੀ।

ਮੌਕ ਡਰਿੱਲ ਦੀ ਸ਼ੁਰੂਆਤ ਹਵਾਈ ਹਮਲੇ ਦੀ ਚਿਤਾਵਨੀ ਦੇਣ ਲਈ ਦੋ ਮਿੰਟ ਤੱਕ ਉੱਚੀ ਅਤੇ ਧੀਮੀ ਆਵਾਜ਼ ਵਿਚ ਸਾਇਰਨ ਵਜਾ ਕੇ ਕੀਤੀ ਗਈ। ਇਸ ਤੋਂ ਬਾਅਦ ਸੰਕੇਤਕ ਬਲੈਕ ਆਊਟ ਦਾ ਅਭਿਆਸ ਕਰਵਾਇਆ ਗਿਆ, ਜਿਸ ਦੌਰਾਨ ਸ਼ਹਿਰ ਦੇ ਕੁਝ ਖੇਤਰਾਂ ਵਿਚ ਗੈਰ-ਜ਼ਰੂਰੀ ਲਾਈਟਾਂ ਬੰਦ ਕੀਤੀਆਂ ਗਈਆਂ, ਜਦਕਿ ਜ਼ਰੂਰੀ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਗਿਆ।

ਇਸ ਅਭਿਆਸ ਦੌਰਾਨ ਅੱਗ ਬੁਝਾਉਣ, ਖੋਜ ਅਤੇ ਬਚਾਅ ਕਾਰਜਾਂ, ਮੁੱਢਲੀ ਸਹਾਇਤਾ, ਮੈਡੀਕਲ ਸਹਾਇਤਾ ਅਤੇ ਜ਼ਖ਼ਮੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਟਰੈਫ਼ਿਕ ਅਤੇ ਭੀੜ ਪ੍ਰਬੰਧਨ ਸਬੰਧੀ ਵੀ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ ਕੀਤੀ ਗਈ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਸਕੇ।

ਇਸ ਮੌਕ ਡਰਿੱਲ ਵਿਚ ਪੰਜਾਬ ਪੁਲਿਸ, ਹੋਮ ਗਾਰਡ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਬ੍ਰਿਗੇਡ, ਐੱਸ.ਡੀ.ਆਰ.ਐੱਫ., ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

ਅਭਿਆਸ ਸਫਲਤਾਪੂਰਵਕ ਸੰਪੰਨ ਹੋਣ ਤੋਂ ਬਾਅਦ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿਚ ਸਾਇਰਨ ਵਜਾ ਕੇ 'ਆਲ ਕਲੀਅਰ' ਦਾ ਸੰਕੇਤ ਦਿੱਤਾ ਗਿਆ। ਇਸ ਮੌਕੇ ਤਹਿਸੀਲਦਾਰ ਗੁਰਦੀਪ ਸਿੰਘ ਨੇ ਲੋਕਾਂ ਨੂੰ ਸਪੱਸ਼ਟ ਕੀਤਾ ਕਿ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕ ਆਊਟ ਮੌਕ ਡਰਿੱਲ ਸਬੰਧੀ ਘਬਰਾਉਣ ਜਾਂ ਡਰਨ ਦੀ ਕੋਈ ਲੋੜ ਨਹੀਂ ਹੈ। ਇਹ ਪਹਿਲਾਂ ਤੋਂ ਨਿਰਧਾਰਿਤ ਅਭਿਆਸ ਹੈ, ਜਿਸ ਦਾ ਮਕਸਦ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਿਆਰੀ ਯਕੀਨੀ ਬਣਾਉਣਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ’ਚ ਮੁਲਜ਼ਮ ਜ਼ਖ਼ਮੀ ਅਗਲੀ ਖ਼ਬਰ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ’ਚ ਸਿਵਲ ਡਿਫੈਂਸ ਵਲੋਂ ਮੌਕ ਡਰਿੱਲ, ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੇ ਸਿਖਾਏ ਗੁਰ
Ad Position 24