27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਲਾਲਾਬਾਦ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ’ਚ ਮੁਲਜ਼ਮ ਜ਼ਖ਼ਮੀ

ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਵਿਚ ਗ੍ਰਿਫ਼ਤਾਰੀ ਤੋਂ ਬਚਣ ਲਈ ਇਕ ਬਦਮਾਸ਼ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਸਵੈ-ਰੱਖਿਆ ਵਿਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਕੋਲੋਂ ਤਿੰਨ ਹਥਿਆਰ...

Ad Position 21
No active advertisement
ਅਜੀਤ ਡੈਸਕ 27-11-2026
ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ’ਤੇ ਚਲਾਈਆਂ ਗੋਲੀਆਂ, ਇੱਕ ਗਲੌਕ, .30 ਬੋਰ ਪਿਸਤੌਲ ਤੇ ਦੇਸੀ ਕੱਟਾ ਬਰਾਮਦ

ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਵਿਚ ਗ੍ਰਿਫ਼ਤਾਰੀ ਤੋਂ ਬਚਣ ਲਈ ਇਕ ਬਦਮਾਸ਼ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਸਵੈ-ਰੱਖਿਆ ਵਿਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਕੀਤੇ ਹਨ।

ਮੌਕੇ ’ਤੇ ਪਹੁੰਚੇ ਫਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਬਦਮਾਸ਼ ਇਲਾਕੇ ਵਿਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਥਾਣਾ ਸਿਟੀ ਦੇ ਮੁਖੀ ਮੋਹਿਤ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਟਰਸਾਈਕਲ ਸਵਾਰ ਮੁਲਜ਼ਮ ਦਾ ਪਿੱਛਾ ਕੀਤਾ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਇਕ ਗੋਲੀ ਪੁਲਿਸ ਦੀ ਗੱਡੀ ’ਤੇ ਲੱਗੀ।

ਪੁਲਿਸ ਵਲੋਂ ਸਵੈ-ਰੱਖਿਆ ਵਿਚ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗ ਗਈ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਉਸ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅਸ਼ੋਕ ਸਿੰਘ ਵਾਸੀ ਪਿੰਡ ਚੱਕ ਕਾਠਗੜ੍ਹ, ਥਾਣਾ ਅਮੀਰ ਖਾਸ ਵਜੋਂ ਹੋਈ ਹੈ।

ਪੁਲਿਸ ਅਨੁਸਾਰ 25 ਨਵੰਬਰ ਨੂੰ ਮੁਲਜ਼ਮ ਮਨਪ੍ਰੀਤ ਸਿੰਘ ਨੇ ਆਪਣੇ ਪਿੰਡ ਦੇ ਇਕ ਵਿਅਕਤੀ ’ਤੇ ਫਾਇਰਿੰਗ ਕੀਤੀ ਸੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਸਿਟੀ ਜਲਾਲਾਬਾਦ ਵਿਖੇ 27 ਨਵੰਬਰ ਨੂੰ ਮੁਕੱਦਮਾ ਨੰਬਰ 241 ਤਹਿਤ ਬੀ.ਐੱਨ.ਐੱਸ. ਦੀਆਂ ਧਾਰਾਵਾਂ 109, 3(5) ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਕੋਲੋਂ ਇਕ ਗਲੌਕ ਪਿਸਤੌਲ, ਇਕ .30 ਬੋਰ ਪਿਸਤੌਲ ਅਤੇ ਇਕ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ।

ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਬਲੈਕ ਆਊਟ ਮੌਕ ਡਰਿੱਲ, ਸਾਇਰਨ ਵੱਜਦਿਆਂ ਹੀ ਬੰਦ ਕੀਤੀਆਂ ਗਈਆਂ ਲਾਈਟਾਂ ਅਗਲੀ ਖ਼ਬਰ ਕਪੂਰਥਲਾ ’ਚ ਏਅਰ ਰੇਡ ਵਾਰਨਿੰਗ ਤੇ ਬਲੈਕ ਆਊਟ ਮੌਕ ਡਰਿੱਲ, ਸਾਇਰਨ ਵਜਾ ਕੇ ਦਿੱਤੀ ਹਵਾਈ ਹਮਲੇ ਦੀ ਚਿਤਾਵਨੀ
Ad Position 24