27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਭਾਰਤੀ ਸਿੱਖ ਜਥੇ ਦਾ ਨਿੱਘਾ ਸਵਾਗਤ

ਅੰਮ੍ਰਿਤਸਰ ਤੋਂ ਪੱਤਰਕਾਰ ਸੁਰਿੰਦਰ ਕੋਛੜ ਦੀ ਵਿਸ਼ੇਸ਼ ਰਿਪੋਰਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਜ਼ਿਲ੍ਹਾ ਨਾਰੋਵਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯਾਤਰੂਆਂ ਦੇ ਸਵਾਗਤ ਲਈ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ ....

Ad Position 21
No active advertisement
ਅਜੀਤ ਡੈਸਕ 27-11-2026
2,339 ਸ਼ਰਧਾਲੂਆਂ ਦਾ ਫੁੱਲਾਂ ਤੇ ਗੁਲਦਸਤਿਆਂ ਨਾਲ ਕੀਤਾ ਸਵਾਗਤ, ਅੱਜ ਯਾਤਰੂਆਂ ਦੇ ਮਨੋਰੰਜਨ ਲਈ ਕਰਵਾਇਆ ਜਾਵੇਗਾ ਵਿਸ਼ੇਸ਼ ਕਬੱਡੀ ਮੈਚ

ਅੰਮ੍ਰਿਤਸਰ ਤੋਂ ਪੱਤਰਕਾਰ ਸੁਰਿੰਦਰ ਕੋਛੜ ਦੀ ਵਿਸ਼ੇਸ਼ ਰਿਪੋਰਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਜ਼ਿਲ੍ਹਾ ਨਾਰੋਵਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯਾਤਰੂਆਂ ਦੇ ਸਵਾਗਤ ਲਈ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਜਥਾ ਆਗੂਆਂ ਬੀਬੀ ਪਰਮਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਲਖਬੀਰ ਸਿੰਘ ਦੀ ਅਗਵਾਈ ਹੇਠ ਭਾਰਤ ਤੋਂ ਪਹੁੰਚੇ 2,339 ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਨਾਰੋਵਾਲ ਦੇ ਹਿੰਦੂ ਆਗੂਆਂ ਤੋਂ ਇਲਾਵਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਜਥਾ ਆਗੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ। ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀ.ਐੱਮ.ਯੂ.) ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।

ਈ.ਟੀ.ਪੀ.ਬੀ. ਦੇ ਅਧਿਕਾਰੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਤੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਦੇ ਮਨੋਰੰਜਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਇਹ ਮੈਚ ਕਰਵਾਇਆ ਜਾ ਰਿਹਾ ਹੈ। ਕਬੱਡੀ ਮੈਚ ਦੀ ਸਮਾਪਤੀ ਤੋਂ ਬਾਅਦ ਸ਼ਰਧਾਲੂਆਂ ਦਾ ਜਥਾ ਲਾਹੌਰ ਲਈ ਰਵਾਨਾ ਹੋਵੇਗਾ।

 
Ad Position 22
No active advertisement
ਅਗਲੀ ਖ਼ਬਰ ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਕੁੱਟਮਾਰ, ਗੰਭੀਰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਦਾਖ਼ਲ
Ad Position 24