ਗੁਰਦਾਸਪੁਰ, 28 ਨਵੰਬਰ (ਰੋਹਿਤ ਗੁਪਤਾ) - ਗੁਰਦਾਸਪੁਰ ਦੇ ਪਿੰਡ ਹਰਦੋਛਨੀ ਵਿਚ ਸਥਿਤ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਰਾਹੀਂ ਭੇਜੇ 4 ਗਰਨੇਡ ਅਤੇ 2 ਪਿਸਤੌਲ ਥਾਣਾ ਸਦਰ ਪੁਲਿਸ ਅਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਸਨ। ਹੁਣ ਉਨ੍ਹਾਂ ਨੂੰ ਨਕਾਰਾ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੈਂਡ ਗਰਨੇਡ ਨੂੰ ਡਿਫਿਊਜ ਕਰਨ ਲਈ ਬੰਬ ਨਿਰੋਧਕ ਦਸਤੇ ਦੀਆ ਟੀਮਾਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਅਤੇ ਬੀ.ਐਸ.ਐਫ. ਦੇ ਅਧਿਕਾਰੀ ਵੀ ਮੌਕੇ ਤੇ ਮੌਜੂਦ ਹਨ।
ਐਸ.ਪੀ. ਮਨੋਜ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਪ ਡਰੋਨ ਰਾਹੀਂ ਪਾਕਿਸਤਾਨ ਵਲੋਂ ਭੇਜੀ ਗਈ ਹੈ। ਇਹ ਹਥਿਆਰ ਅਤੇ ਗਰਨੇਡ ਕਿਸ ਨੂੰ ਭੇਜੇ ਗਏ ਸਨ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਤੇ ਬੀ.ਐਸ.ਐਫ. ਦਾ ਤਲਾਸ਼ੀ ਅਭਿਆਨ ਅਜੇ ਵੀ ਜਾਰੀ ਹੈ ਅਤੇ ਨੇੜੇ ਤੇੜੇ ਦੇ ਇਲਾਕੇ ਚੰਗੀ ਤਰ੍ਹਾਂ ਖੰਗਾਲੇ ਜਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਸਰਹੱਦੀ ਇਲਾਕੇ ਦੇ ਖੇਤਾਂ ਚੋਂ ਮਿਲੇ ਹੈਂਡ ਗਰਨੇਡ ਨੂੰ ਨਕਾਰਾ ਕਰਨ ਦੀਆਂ ਕਾਰਵਾਈਆਂ ਜਾਰੀ
ਗੁਰਦਾਸਪੁਰ, 28 ਨਵੰਬਰ (ਰੋਹਿਤ ਗੁਪਤਾ) - ਗੁਰਦਾਸਪੁਰ ਦੇ ਪਿੰਡ ਹਰਦੋਛਨੀ ਵਿਚ ਸਥਿਤ ਇਕ ਕਿਸਾਨ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਰਾਹੀਂ ਭੇਜੇ 4 ਗਰਨੇਡ...
ਅਜੀਤ ਡੈਸਕ
28-11-2026