28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

1 ਦਸੰਬਰ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਲੱਗੇਗਾ ਵਿਸ਼ੇਸ਼ ਮੈਗਾ ਕੈਂਪ

ਗੁਰੂਹਰਸਹਾਏ (ਫ਼ਿਰੋਜ਼ਪੁਰ), 28 ਨਵੰਬਰ (ਕਪਿਲ ਕੰਧਾਰੀ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ....

Ad Position 21
No active advertisement
ਅਜੀਤ ਡੈਸਕ 28-11-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 28 ਨਵੰਬਰ (ਕਪਿਲ ਕੰਧਾਰੀ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 078-ਗੁਰੂਹਰਸਹਾਏ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ. ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕ੍ਰਿਸ਼ਨਾ ਪਾਲ ਰਾਜਪੂਤ, ਆਈ.ਏ.ਐੱਸ. ਅਤੇ ਸ੍ਰੀ ਹਿਮਾਂਸ਼ੂ ਕਾਦਿਆਨ, ਆਈ.ਏ.ਐੱਸ., ਸੀ.ਐੱਮ.ਐੱਫ.ਓ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਲੜੀ ਤਹਿਤ 1 ਦਸੰਬਰ , ਮੰਗਲਵਾਰ ਨੂੰ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੈਗਾ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਸਬੰਧੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਗੁਰੂਹਰਸਹਾਏ ਹਰਦੀਪ ਸਿੰਘ, ਪੀ.ਸੀ.ਐੱਸ. ਨੇ ਦੱਸਿਆ ਕਿ ਮੈਗਾ ਕੈਂਪ ਦਾ ਮੁੱਖ ਉਦੇਸ਼ 18-19 ਸਾਲ ਦੇ ਨੌਜਵਾਨਾਂ ਸਮੇਤ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਸਾਰੇ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਨਿਭਾ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ 27 ਤੋਂ 29 ਨਵੰਬਰ ਤੱਕ ਵਿਸ਼ੇਸ਼ ਘਰ-ਘਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਇਸ ਦੌਰਾਨ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਨੂੰ ਆਪਣੇ ਪੋਲਿੰਗ ਖੇਤਰਾਂ ਵਿਚ ਯੋਗ ਨਾਗਰਿਕਾਂ ਦੀ ਪਛਾਣ ਕਰਨ, ਉਨ੍ਹਾਂ ਦੇ ਫਾਰਮ ਨੰਬਰ 6 ਭਰਵਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਲੋੜੀਂਦੀ ਸਹਾਇਤਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵੋਟਰ ਰਜਿਸਟ੍ਰੇਸ਼ਨ ਮੁਹਿੰਮ ਤਹਿਤ ਵਿਸ਼ੇਸ਼ ਤੌਰ 'ਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਅਤੇ ਚੋਣ ਸਾਖਰਤਾ ਕਲੱਬਾਂ (ELCs) ਦੇ ਇੰਚਾਰਜਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਯੋਗ ਵਿਦਿਆਰਥੀਆਂ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾਵੇ। ਮੈਗਾ ਕੈਂਪ ਦੇ ਸੁਚਾਰੂ ਸੰਚਾਲਨ ਲਈ ਮੈਡਮ ਪ੍ਰਿਯਾ ਰਾਣੀ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਕਮ-ਨਾਇਬ ਤਹਿਸੀਲਦਾਰ, ਗੁਰੂਹਰਸਹਾਏ ਨੂੰ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ਼ਹਿਰੀ ਖੇਤਰ ਦੇ ਸਾਰੇ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐੱਲ.ਓਜ਼ ਕੈਂਪ ਦੌਰਾਨ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ।

ਇਸ ਤੋਂ ਇਲਾਵਾ ਨਗਰ ਕੌਂਸਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਸਕੂਲ ਮੁਖੀਆਂ ਨੂੰ ਕੈਂਪ ਦੇ ਪ੍ਰਚਾਰ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ।ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸਵੀਪ ਟੀਮ ਵਲੋਂ ਵਿੱਦਿਅਕ ਸੰਸਥਾਵਾਂ, ਗ੍ਰਾਮ ਪੰਚਾਇਤਾਂ, ਚੋਣ ਸਾਖਰਤਾ ਕਲੱਬਾਂ ਅਤੇ ਬੂਥ ਲੈਵਲ ਜਾਗਰੂਕਤਾ ਗਰੁੱਪਾਂ ਦੇ ਸਹਿਯੋਗ ਨਾਲ ਮੈਗਾ ਕੈਂਪ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇਗਾ। ਇਸ ਮੁਹਿੰਮ ਦੇ ਪ੍ਰਬੰਧਾਂ ਅਤੇ ਤਾਲਮੇਲ ਵਿਚ ਸੁਪਰਡੈਂਟ ਕੇਵਲ ਕ੍ਰਿਸ਼ਨ, ਹਲਕਾ ਸਵੀਪ ਕੋਆਰਡੀਨੇਟਰ  ਪਰਵਿੰਦਰ ਸਿੰਘ ਸੋਢੀ, ਚੋਣ ਸੈੱਲ ਇੰਚਾਰਜ ਦੀਪਕ ਸ਼ਰਮਾ, ਗੁਰਜੋਤ ਸਿੰਘ ਢਿੱਲੋਂ ਅਤੇ ਸਮੂਹ ਸੈਕਟਰ ਅਫ਼ਸਰ ਆਪਣਾ ਯੋਗਦਾਨ ਪਾਉਣਗੇ। ਐੱਸ.ਡੀ.ਐੱਮ. ਗੁਰੂਹਰਸਹਾਏ ਨੇ ਸਮੂਹ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਉਮਰ ਅਤੇ ਰਿਹਾਇਸ਼ ਸਬੰਧੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਮੈਗਾ ਕੈਂਪ ਵਿੱਚ ਪਹੁੰਚ ਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਹਰੇਕ ਯੋਗ ਨਾਗਰਿਕ ਦੀ ਵੋਟਰ ਸੂਚੀ ਵਿਚ ਸ਼ਮੂਲੀਅਤ ਇਕ ਮਜ਼ਬੂਤ, ਸਮਾਵੇਸ਼ੀ ਅਤੇ ਭਾਗੀਦਾਰੀ ਵਾਲੇ ਲੋਕਤੰਤਰ ਦੀ ਨੀਂਹ ਹੈ ਅਤੇ ਪ੍ਰਸ਼ਾਸਨ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ।

Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਹੇਤਮਪੁਰਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 'ਹੱਦਬੰਦੀ ਬਿੱਲ, 2026' 'ਤੇ ਵਿਚਾਰ ਕਰਨ ਲਈ ਲੋਕ ਸਭਾ ਨੂੰ ਸਿਫਾਰਸ਼
Ad Position 24