28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਥਾਣੇ ਅੰਦਰ ਹੀ ਏ.ਸੀ.ਬੀ. ਨੇ ਵਿਛਾਇਆ ਜਾਲ, 40 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)- ਕਾਨੂੰਨ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮ ਹੀ ਜੇਕਰ ਰਿਸ਼ਵਤਖੋਰੀ...

Ad Position 21
No active advertisement
ਅਜੀਤ ਡੈਸਕ 28-11-2026

ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)- ਕਾਨੂੰਨ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮ ਹੀ ਜੇਕਰ ਰਿਸ਼ਵਤਖੋਰੀ ਦੇ ਦੋਸ਼ਾਂ ਵਿਚ ਘਿਰ ਜਾਣ ਤਾਂ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਅਜਿਹਾ ਹੀ ਇਕ ਮਾਮਲਾ ਕਰਨਾਲ ਜ਼ਿਲ੍ਹੇ ਦੇ ਤਰਾਵੜੀ ਥਾਣੇ ਵਿਚ ਸਾਹਮਣੇ ਆਇਆ ਹੈ, ਜਿੱਥੇ ਰਾਜ ਚੌਕਸੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਪਾਣੀਪਤ ਦੀ ਟੀਮ ਨੇ ਥਾਣੇ ਅੰਦਰ ਹੀ ਜਾਲ ਵਿਛਾ ਕੇ ਇਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮ ਦੀ ਪਛਾਣ ਏ.ਐੱਸ.ਆਈ. ਅਨੁਰਾਗ ਵਜੋਂ ਹੋਈ ਹੈ। ਦੋਸ਼ ਹੈ ਕਿ ਏ.ਐੱਸ.ਆਈ. ਨੇ ਕੁੱਟਮਾਰ ਦੇ ਇਕ ਮਾਮਲੇ ਵਿਚ ਪੁਲਿਸ ਹਿਰਾਸਤ ਵਿਚ ਲਏ ਗਏ ਨੌਜਵਾਨ ਨੂੰ ਘੱਟ ਕੁੱਟਣ ਅਤੇ ਕੇਸ ਵਿਚ ਰਾਹਤ ਦੇਣ ਦੇ ਬਦਲੇ ਉਸ ਦੇ ਪਿਤਾ ਪਰਮਜੀਤ ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਬਾਅਦ ਵਿਚ 40 ਹਜ਼ਾਰ ਰੁਪਏ ਵਿਚ ਸੌਦਾ ਤੈਅ ਹੋਇਆ। ਸ਼ਨੀਵਾਰ ਨੂੰ ਜਿਵੇਂ ਹੀ ਏ.ਐੱਸ.ਆਈ. ਨੇ ਥਾਣੇ ਵਿਚ ਰਿਸ਼ਵਤ ਦੀ ਰਕਮ ਫੜੀ, ਪਹਿਲਾਂ ਤੋਂ ਤਿਆਰ ਬੈਠੀ ਏ.ਸੀ.ਬੀ. ਦੀ ਟੀਮ ਨੇ ਉਸ ਨੂੰ ਦਬੋਚ ਲਿਆ।

ਇਸ ਕਾਰਵਾਈ ਨਾਲ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ। ਟੀਮ ਨੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਰਵਾਈ ਦੀ ਅਗਵਾਈ ਕਰ ਰਹੇ ਇੰਸਪੈਕਟਰ ਸੰਜੀਵ ਕੁਮਾਰ ਅਨੁਸਾਰ ਤਰਾਵੜੀ ਵਾਸੀ ਪਰਮਜੀਤ ਸਿੰਘ ਨੇ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦੇ ਪੁੱਤਰ ਖੁਸ਼ਪ੍ਰੀਤ ਸਿੰਘ ਵਿਰੁੱਧ 23 ਅਕਤੂਬਰ 2026 ਨੂੰ ਤਰਾਵੜੀ ਥਾਣੇ ਵਿਚ ਕੁੱਟਮਾਰ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। 

Ad Position 22
No active advertisement
ਅਗਲੀ ਖ਼ਬਰ ਤਲਵੰਡੀ ਚੌਧਰੀਆਂ ਰੋਡ 'ਤੇ ਇਕ ਓਡੀ ਕਾਰ ਨੇ ਚਾਰ ਨੌਜਵਾਨਾਂ ਨੂੰ ਕੀਤਾ ਜ਼ਖ਼ਮੀ
Ad Position 24