28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖੜਗੇ ਨੇ 10 ਸੂਬਾਈ ਇਕਾਈਆਂ ਦੇ ਐਡਹਾਕ ਪ੍ਰਧਾਨਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 28 ਨਵੰਬਰ (ਇੰਟ)-ਕਾਂਗਰਸ ਨੇ ਆਪਣੀ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਨੂੰ ਮਜ਼ਬੂਤ ਕਰਨ ਲਈ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 10 ਸੂਬਾਈ ਅਤੇ ਖੇਤਰੀ ਇਕਾਈਆਂ ਦੇ ਐਡਹਾਕ ....

Ad Position 21
No active advertisement
ਅਜੀਤ ਡੈਸਕ 28-11-2026

ਪੰਜਾਬ NSUI ਦੀ ਕਮਾਨ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ

ਨਵੀਂ ਦਿੱਲੀ, 28 ਨਵੰਬਰ (ਇੰਟ)-ਕਾਂਗਰਸ ਨੇ ਆਪਣੀ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਨੂੰ ਮਜ਼ਬੂਤ ਕਰਨ ਲਈ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 10 ਸੂਬਾਈ ਅਤੇ ਖੇਤਰੀ ਇਕਾਈਆਂ ਦੇ ਐਡਹਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।

ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਸ਼ਨੀਵਾਰ ਨੂੰ ਜਾਰੀ ਅਧਿਕਾਰਤ ਬਿਆਨ ਅਨੁਸਾਰ, ਪੰਜਾਬ NSUI ਦੇ ਐਡਹਾਕ ਪ੍ਰਧਾਨ ਦੀ ਜ਼ਿੰਮੇਵਾਰੀ ਰਾਜਵਿੰਦਰ ਸਿੰਘ ਸਿੱਧੂ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਸਾਕੇ ਸਾਈ ਕੁਮਾਰ ਨੂੰ ਆਂਧਰਾ ਪ੍ਰਦੇਸ਼, ਤਨੀਬਰ ਜੇਰਾਂਗ ਨੂੰ ਅਰੁਣਾਚਲ ਪ੍ਰਦੇਸ਼, ਕੁਮਾਰ ਅਰਜੁਨ ਗੌਲੀ ਨੂੰ ਗੋਆ ਅਤੇ ਵਿਕਾਸ ਬਿਸ਼ਨੋਈ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਰੋਨਾਥੁੰਗ ਈ. ਓਵੁੰਗ ਨੂੰ ਨਾਗਾਲੈਂਡ, ਉੱਤਮ ਚੌਧਰੀ ਨੂੰ ਰਾਜਸਥਾਨ ਅਤੇ ਐੱਨ. ਵਿਜੇ ਨੂੰ ਤਾਮਿਲਨਾਡੂ NSUI ਦਾ ਐਡਹਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੀਆਂ ਦੋ ਖੇਤਰੀ ਇਕਾਈਆਂ ਲਈ ਸੌਰਭ ਸੌਜਨਿਆ ਯਾਦਵ ਨੂੰ ਯੂਪੀ ਸੈਂਟਰਲ ਅਤੇ ਸ਼ਸ਼ਾਂਕ ਸ਼ਰਮਾ ਨੂੰ ਯੂਪੀ ਵੈਸਟ ਦਾ ਐਡਹਾਕ ਪ੍ਰਧਾਨ ਬਣਾਇਆ ਗਿਆ ਹੈ।

ਕਾਂਗਰਸ ਵੱਲੋਂ ਇਹ ਫੇਰਬਦਲ ਦੇਸ਼ ਭਰ ਵਿੱਚ ਵਿਦਿਆਰਥੀ ਸੰਗਠਨ ਨੂੰ ਸਰਗਰਮ ਕਰਨ ਅਤੇ ਨੌਜਵਾਨਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ। NSUI ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੇ ਮੁੱਦੇ ਉਠਾਉਣ ਅਤੇ ਨੌਜਵਾਨਾਂ ਨਾਲ ਸੰਪਰਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਕਾਂਗਰਸ ਨੂੰ ਉਮੀਦ ਹੈ ਕਿ ਨਵੇਂ ਅਹੁਦੇਦਾਰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਜ਼ਮੀਨੀ ਪੱਧਰ ’ਤੇ ਇਸ ਦੀ ਪਹੁੰਚ ਵਧਾਉਣਗੇ।

Ad Position 22
No active advertisement
ਅਗਲੀ ਖ਼ਬਰ ਉੱਘੇ ਚਿੱਤਰਕਾਰ ਰਣਜੀਤ ਸਿੰਘ ਰਾਣਾ ਵਲੋਂ ਤਿਆਰ ਕੀਤੀ ਮਾਤਾ ਖੀਵੀ ਜੀ ਦੀ ਪੇਂਟਿੰਗ ਫਰਿਜ਼ਨੋ ਦੇ ਗੁਰਦੁਆਰਾ ਸਾਹਿਬ ਵਿਖੇ...
Ad Position 24