28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐੱਸ.ਪੀ. ਓਸਵਾਲ ਡਿਜੀਟਲ ਅਰੈਸਟ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਮਨੀ ਲਾਂਡਰਿੰਗ ਨੈੱਟਵਰਕ ਦਾ ਪਰਦਾਫਾਸ਼

ਜਲੰਧਰ – ਉਦਯੋਗਪਤੀ ਅਤੇ ਵਰਧਮਾਨ ਗਰੁੱਪ ਦੇ ਚੇਅਰਮੈਨ ਐੱਸ.ਪੀ. ਓਸਵਾਲ ਨਾਲ ਹੋਈ 7 ਕਰੋੜ ਰੁਪਏ ਦੀ ਡਿਜੀਟਲ ਅਰੈਸਟ ਠੱਗੀ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਵੱਡੀ ਕਾਰਵਾਈ ਕਰਦਿਆਂ ਮਨੀ ਲਾਂਡਰਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਈ.ਡੀ ਦੇ ਜਲੰਧਰ ਜ਼ੋਨਲ ਦਫ਼ਤਰ ਵਲੋਂ 25 ਨਵੰਬਰ ਨੂੰ ਵਿਸ਼ੇਸ਼ ਪੀ.ਐੱਮ.ਐੱਲ.ਏ ਅਦਾਲਤ,...

Ad Position 21
No active advertisement
ਅਜੀਤ ਡੈਸਕ 28-11-2026
7 ਕਰੋੜ ਦੀ ਠੱਗੀ ਦੇ ਮਾਮਲੇ ’ਚ 7 ਮੁਲਜ਼ਮਾਂ ਖ਼ਿਲਾਫ਼ ਅਦਾਲਤ ’ਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਜਲੰਧਰ – ਉਦਯੋਗਪਤੀ ਅਤੇ ਵਰਧਮਾਨ ਗਰੁੱਪ ਦੇ ਚੇਅਰਮੈਨ ਐੱਸ.ਪੀ. ਓਸਵਾਲ ਨਾਲ ਹੋਈ 7 ਕਰੋੜ ਰੁਪਏ ਦੀ ਡਿਜੀਟਲ ਅਰੈਸਟ ਠੱਗੀ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਵੱਡੀ ਕਾਰਵਾਈ ਕਰਦਿਆਂ ਮਨੀ ਲਾਂਡਰਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਈ.ਡੀ ਦੇ ਜਲੰਧਰ ਜ਼ੋਨਲ ਦਫ਼ਤਰ ਵਲੋਂ 25 ਨਵੰਬਰ ਨੂੰ ਵਿਸ਼ੇਸ਼ ਪੀ.ਐੱਮ.ਐੱਲ.ਏ ਅਦਾਲਤ, ਜਲੰਧਰ ਵਿਚ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਪ੍ਰੋਸੀਕਿਊਸ਼ਨ ਕੰਪਲੇਂਟ ਦਾਖ਼ਲ ਕੀਤੀ ਗਈ ਹੈ।

ਈ.ਡੀ ਨੇ ਇਹ ਜਾਂਚ ਲੁਧਿਆਣਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਚ ਦਰਜ ਐੱਫਆਈਆਰ ਦੇ ਆਧਾਰ ’ਤੇ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸਾਈਬਰ ਠੱਗਾਂ ਨੇ ਖ਼ੁਦ ਨੂੰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਨਿਆਂਪਾਲਿਕਾ ਦੇ ਅਧਿਕਾਰੀ ਦੱਸ ਕੇ ਐੱਸ.ਪੀ. ਓਸਵਾਲ ਨੂੰ ਡਿਜੀਟਲ ਅਰੈਸਟ ਦਾ ਡਰ ਦਿਖਾਇਆ ਅਤੇ ਉਨ੍ਹਾਂ ਤੋਂ 7 ਕਰੋੜ ਰੁਪਏ ਦੀ ਠੱਗੀ ਮਾਰੀ।

ਮਿਊਲ ਬੈਂਕ ਖਾਤਿਆਂ ਰਾਹੀਂ ਘੁਮਾਈ ਗਈ ਰਕਮ

ਈ.ਡੀ ਦੀ ਜਾਂਚ ਮੁਤਾਬਕ, ਠੱਗੀ ਦੀ ਰਕਮ ਸਭ ਤੋਂ ਪਹਿਲਾਂ ਰਿਗਲੋ ਵੈਂਚਰਜ਼ ਪ੍ਰਾਈਵੇਟ ਲਿਮਟਿਡ ਅਤੇ ਫ੍ਰੋਜ਼ਨਮੈਨ ਵੇਅਰਹਾਊਸਿੰਗ ਐਂਡ ਲੌਜਿਸਟਿਕਸ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਈ ਗਈ। ਇਸ ਤੋਂ ਬਾਅਦ ਰਕਮ ਨੂੰ ਕਈ ਮਿਊਲ ਬੈਂਕ ਖਾਤਿਆਂ ਵਿਚ ਛੋਟੀਆਂ-ਛੋਟੀਆਂ ਕਿਸ਼ਤਾਂ ਵਿੱਚ ਟਰਾਂਸਫਰ ਕੀਤਾ ਗਿਆ, ਤਾਂ ਜੋ ਪੈਸੇ ਦੇ ਅਸਲ ਸਰੋਤ ਅਤੇ ਲੈਣ-ਦੇਣ ਦੀ ਜਾਣਕਾਰੀ ਲੁਕਾਈ ਜਾ ਸਕੇ।

ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਰਿਗਲੋ ਵੈਂਚਰਜ਼ ਦੇ ਖਾਤਿਆਂ ਵਿਚੋਂ 2 ਤੋਂ 5 ਲੱਖ ਰੁਪਏ ਤੱਕ ਦੀਆਂ ਕਿਸ਼ਤਾਂ ਵੱਖ-ਵੱਖ ਬੈਂਕ ਖਾਤਿਆਂ ਵਿਚ ਭੇਜੀਆਂ ਜਾਂਦੀਆਂ ਸਨ। ਇਨ੍ਹਾਂ ਖਾਤਿਆਂ ਵਿਚ ਪੈਸੇ ਪਹੁੰਚਣ ਤੋਂ ਤੁਰੰਤ ਬਾਅਦ ਨਕਦੀ ਕਢਵਾ ਲਈ ਜਾਂਦੀ ਸੀ।

ਕਮਿਸ਼ਨ ਦੇ ਬਦਲੇ ਦਿੱਤੇ ਜਾਂਦੇ ਸਨ ਬੈਂਕ ਖਾਤੇ

ਈ.ਡੀ ਅਨੁਸਾਰ ਇਸ ਨੈੱਟਵਰਕ ਵਿਚ ਸ਼ਾਮਲ ਲੋਕਾਂ ਨੂੰ ਆਪਣੇ ਬੈਂਕ ਖਾਤੇ ਮੁਹੱਈਆ ਕਰਵਾਉਣ ਬਦਲੇ ਕਮਿਸ਼ਨ ਦਿੱਤਾ ਜਾਂਦਾ ਸੀ। ਇਹ ਭੁਗਤਾਨ ਵਰਚੁਅਲ ਡਿਜੀਟਲ ਐਸੇਟ (ਵੀਡੀਏ), ਕ੍ਰਿਪਟੋਕਰੰਸੀ ਅਤੇ ਨਕਦੀ ਰਾਹੀਂ ਕੀਤਾ ਜਾਂਦਾ ਸੀ।

ਨੈੱਟਵਰਕ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ। ਉਨ੍ਹਾਂ ਨੂੰ ਕਰਜ਼ਾ ਜਾਂ ਨੌਕਰੀ ਦਿਵਾਉਣ ਦਾ ਲਾਲਚ ਦੇ ਕੇ ਉਨ੍ਹਾਂ ਦੇ ਨਾਂ ’ਤੇ ਬੈਂਕ ਖਾਤੇ ਖੁੱਲ੍ਹਵਾਏ ਜਾਂਦੇ ਸਨ। ਬਾਅਦ ਵਿਚ ਇਨ੍ਹਾਂ ਖਾਤਿਆਂ ਦੀ ਵਰਤੋਂ ਸਾਈਬਰ ਠੱਗੀ ਦੀ ਰਕਮ ਨੂੰ ਅੱਗੇ ਭੇਜਣ ਲਈ ਕੀਤੀ ਜਾਂਦੀ ਸੀ।

ਸ਼ੈੱਲ ਕੰਪਨੀਆਂ ਰਾਹੀਂ ਵਿਦੇਸ਼ ਭੇਜੀ ਜਾਂਦੀ ਸੀ ਰਕਮ

ਜਾਂਚ ਦੌਰਾਨ ਈਡੀ ਨੂੰ ਪਤਾ ਲੱਗਾ ਕਿ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਈ ਕਰੋੜਾਂ ਰੁਪਏ ਦੀ ਰਕਮ ਨੂੰ ਸ਼ੈੱਲ ਕੰਪਨੀਆਂ ਰਾਹੀਂ ਅੱਗੇ ਭੇਜਿਆ ਗਿਆ। ਇਸ ਤੋਂ ਬਾਅਦ ਟ੍ਰੇਡ ਬੇਸਡ ਮਨੀ ਲਾਂਡਰਿੰਗ (ਟੀਬੀਐੱਮਐੱਲ) ਦੇ ਤਰੀਕੇ ਦੀ ਵਰਤੋਂ ਕਰਕੇ ਠੱਗੀ ਦੀ ਰਕਮ ਭਾਰਤ ਤੋਂ ਬਾਹਰ ਟਰਾਂਸਫਰ ਕੀਤੀ ਗਈ।

ਈ.ਡੀ ਨੇ ਆਪਣੀ ਸਪਲੀਮੈਂਟਰੀ ਸ਼ਿਕਾਇਤ ਵਿਚ ਮਨੀ ਲਾਂਡਰਿੰਗ ਦੇ ਪੂਰੇ ਨੈੱਟਵਰਕ, ਬੈਂਕ ਖਾਤਿਆਂ ਅਤੇ ਪੈਸੇ ਦੇ ਲੈਣ-ਦੇਣ ਦੀਆਂ ਕੜੀਆਂ ਦਾ ਵੇਰਵਾ ਅਦਾਲਤ ਵਿਚ ਪੇਸ਼ ਕੀਤਾ ਹੈ। ਇਸ ਮਾਮਲੇ ਵਿਚ 7 ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤ ਦਾਖ਼ਲ ਕਰਨਾ ਜਾਂਚ ਏਜੰਸੀ ਦੀ ਅਹਿਮ ਕਾਰਵਾਈ ਮੰਨੀ ਜਾ ਰਹੀ ਹੈ। 

 
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਭਾਜਪਾ ਦੇ 6 ਸੂਬਾ ਮੋਰਚਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ
Ad Position 24