28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਉੱਘੇ ਬੈਰਿਸਟਰ ਕੁਲਦੀਪ ਸਿੰਘ ਗਰੇਵਾਲ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਲੰਡਨ, 28 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਬੋਲੀ ਤੇ ਸਾਹਿਤ ਦੇ ਪ੍ਰੇਮੀ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਜਨਰਲ ਸਕੱਤਰ ਕੁਲਦੀਪ ਸਿੰਘ ਗਰੇਵਾਲ ਬਰੈਸਟਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਕੁਲਦੀਪ ਸਿੰਘ ਗਰੇਵਾਲ ਦਾ ਜਨਮ 1955 ਵਿਚ ਪੰਜਾਬ ਦੇ ਪਿੰਡ ਆਸੀ ਕਲਾਂ ਵਿਖੇ ਹੋਇਆ। ਉਹ 1972 ਵਿਚ ਬਰਤਾਨੀਆ ਆਏ, ਜਿੱਥੇ ਉਨ੍ਹਾਂ ਨੇ ਉੱਚ ਸਿੱਖਿਆ ਹਾਸਲ ਕੀਤੀ ਤੇ ਕਾਨੂੰਨ ਦੀ ਪੜ੍ਹਾਈ ਕਰਕੇ ਬੈਰਿਸਟਰ ਬਣੇ। ਬਰਤਾਨੀਆ ਵਿੱ ਆਪਣੇ ਪਿਤਾ ਦੇ ਦਿਹਾਂਤ ਤੋਂ...

Ad Position 21
No active advertisement
ਅਜੀਤ ਡੈਸਕ 29-11-2026

ਲੰਡਨ, 28 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਬੋਲੀ ਤੇ ਸਾਹਿਤ ਦੇ ਪ੍ਰੇਮੀ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਜਨਰਲ ਸਕੱਤਰ ਕੁਲਦੀਪ ਸਿੰਘ ਗਰੇਵਾਲ ਬਰੈਸਟਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਕੁਲਦੀਪ ਸਿੰਘ ਗਰੇਵਾਲ ਦਾ ਜਨਮ 1955 ਵਿਚ ਪੰਜਾਬ ਦੇ ਪਿੰਡ ਆਸੀ ਕਲਾਂ ਵਿਖੇ ਹੋਇਆ। ਉਹ 1972 ਵਿਚ ਬਰਤਾਨੀਆ ਆਏ, ਜਿੱਥੇ ਉਨ੍ਹਾਂ ਨੇ ਉੱਚ ਸਿੱਖਿਆ ਹਾਸਲ ਕੀਤੀ ਤੇ ਕਾਨੂੰਨ ਦੀ ਪੜ੍ਹਾਈ ਕਰਕੇ ਬੈਰਿਸਟਰ ਬਣੇ।

ਬਰਤਾਨੀਆ ਵਿੱ ਆਪਣੇ ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਦੀ ਜ਼ਿੰਮੇਵਾਰੀ ਸੰਭਾਲਦਿਆਂ ਆਪਣੇ ਛੋਟੇ ਭਰਾ ਗੁਰਦੀਪ ਸਿੰਘ ਗਰੇਵਾਲ ਅਤੇ ਭੈਣ ਰਾਜਿੰਦਰ ਕੌਰ ਜੌਹਲ ਦਾ ਪਾਲਣ-ਪੋਸ਼ਣ ਕੀਤਾ। ਗਰੇਵਾਲ ਮੁੱਢ ਤੋਂ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨਾਲ ਜੁੜੇ ਹੋਏ ਸਨ। ਸੰਨ 1985 ਵਿਚ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ। ਕਾਨੂੰਨ ਦੇ ਖੇਤਰ ਵਿਚ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਉਹ ਆਪਣੀ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਮੇਸ਼ਾ ਯਤਨਸ਼ੀਲ ਰਹੇ।

ਪੰਜਾਬੀ ਸਾਹਿਤ ਨਾਲ ਉਨ੍ਹਾਂ ਦਾ ਡੂੰਘਾ ਲਗਾਅ ਸੀ ਅਤੇ ਉਹ ਸਾਹਿਤਕ ਮਹਿਫ਼ਲਾਂ ਤੇ ਕਵੀ ਦਰਬਾਰਾਂ ਵਿਚ ਬੜੇ ਉਤਸ਼ਾਹ ਨਾਲ ਹਾਜ਼ਰੀ ਭਰਦੇ ਸਨ। ਉਨ੍ਹਾਂ ਨੂੰ ਗੀਤ ਲਿਖਣ ਦਾ ਵੀ ਸ਼ੌਕ ਸੀ। ਉਨ੍ਹਾਂ ਦੇ ਲਿਖੇ ਗੀਤਾਂ ਨੂੰ ਰਾਜ ਸੇਖੋਂ ਵਲੋਂ ਰਿਕਾਰਡ ਕਰਵਾਇਆ ਗਿਆ। ਕੁਲਦੀਪ ਸਿੰਘ ਗਰੇਵਾਲ ਆਪਣੇ ਪਿੱਛੇ ਪਤਨੀ, ਦੋ ਪੁੱਤਰਾਂ ਤੇ ਦੋ ਧੀਆਂ ਦਾ ਹੱਸਦਾ-ਵੱਸਦਾ ਪਰਿਵਾਰ ਛੱਡ ਗਏ ਹਨ। ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਹਰਜੀਤ ਸਿੰਘ ਸਰਪੰਚ, ਸੋਹਣ ਸਿੰਘ ਸੁਮਰਾ, ਗੁਰਦੇਵ ਸਿੰਘ ਬਰਾੜ, ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ, ਪੰਜਾਬੀ ਸਾਹਿਤ ਕਲਾ ਕੇਂਦਰ, ਸਿੱਖ ਮਿਸ਼ਨਰੀ ਸੁਸਾਇਟੀ ਯੂ.ਕੇ. ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਦਾ ਅਕਾਲ ਚਲਾਣਾ ਪਰਿਵਾਰ ਲਈ ਹੀ ਨਹੀਂ, ਸਗੋਂ ਬਰਤਾਨੀਆ ਦੇ ਪੰਜਾਬੀ ਭਾਈਚਾਰੇ, ਸਾਹਿਤਕ ਹਲਕਿਆਂ ਅਤੇ ਧਾਰਮਿਕ ਤੇ ਸਮਾਜਿਕ ਖੇਤਰ ਲਈ ਵੀ ਵੱਡਾ ਘਾਟਾ ਹੈ। ਪੰਜਾਬੀ ਮਾਂ ਬੋਲੀ ਅਤੇ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।  

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਰਾਹਗੀਰ ਦੀ ਮੌਤ ਅਗਲੀ ਖ਼ਬਰ ਲਿੰਡਾ ਬੁਕੈਨਨ ਮੈਟਰੋ ਵੈਨਕੂਵਰ ਦੀ ਚੇਅਰਪਰਸਨ ਚੁਣੀ ਗਈ
Ad Position 24