29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਦਾ ਅਲਰਟ, 13 ਜ਼ਿਲ੍ਹੇ ਰਹਿਣਗੇ ਪ੍ਰਭਾਵਿਤ

ਚੰਡੀਗੜ੍ਹ, 29 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵਲੋਂ...

Ad Position 21
No active advertisement
ਅਜੀਤ ਡੈਸਕ 29-11-2026

ਚੰਡੀਗੜ੍ਹ, 29 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਅਹਿਮ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ, 29 ਨਵੰਬਰ ਨੂੰ ਸੂਬੇ ਦੇ 13 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਲੁਧਿਆਣਾ 7.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ।

ਇਨ੍ਹਾਂ 13 ਜ਼ਿਲ੍ਹਿਆਂ ਵਿਚ ਧੁੰਦ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਅਤੇ ਨਵਾਂਸ਼ਹਿਰ ਵਿਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਧੁੰਦ ਕਾਰਨ ਸਵੇਰ ਅਤੇ ਰਾਤ ਸਮੇਂ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

ਠੰਡੀਆਂ ਅਤੇ ਖੁਸ਼ਕ ਹਵਾਵਾਂ ਦਾ ਦੌਰ ਜਾਰ

ਫਿਲਹਾਲ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਠੰਡੀਆਂ ਅਤੇ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿੱਚ ਵੱਡੇ ਬਦਲਾਅ ਦੀ ਤੁਰੰਤ ਕੋਈ ਸੰਭਾਵਨਾ ਨਹੀਂ ਹੈ।

ਇਸ ਦੌਰਾਨ 2 ਦਸੰਬਰ ਦੀ ਰਾਤ ਤੋਂ ਇਕ ਨਵੀਂ ਪੱਛਮੀ ਗੜਬੜੀ (Western Disturbance) ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਅਸਰ ਕਾਰਨ 3 ਅਤੇ 4 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

Ad Position 22
No active advertisement
ਅਗਲੀ ਖ਼ਬਰ ਡੇਰਾਬੱਸੀ ਏ.ਟੀ.ਐੱਸ. ਪ੍ਰਾਜੈਕਟ ’ਤੇ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਸ਼ਿਕੰਜਾ, ਡਰੇਨ ’ਚ ਗੰਦਾ ਪਾਣੀ ਛੱਡਣ ਦਾ ਖ਼ੁਲਾਸਾ
Ad Position 24