29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰਮਿੰਦਰ ਸਿੰਘ ਆਵਲਾ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਗਾਤਾਰ ਯਤਨ

ਗੁਰੂਹਰਸਹਾਏ (ਫ਼ਿਰੋਜ਼ਪੁਰ), 29 ਨਵੰਬਰ (ਕਪਿਲ ਕੰਧਾਰੀ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ...

Ad Position 21
No active advertisement
ਅਜੀਤ ਡੈਸਕ 29-11-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 29 ਨਵੰਬਰ (ਕਪਿਲ ਕੰਧਾਰੀ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾ ਕੇ ਇਕ ਸਿਹਤਮੰਦ ਜੀਵਨ ਬਤੀਤ ਕਰ ਸਕਣ।

ਇਸੇ ਲੜੀ ਤਹਿਤ ਡਾ. ਭੀਮ ਰਾਓ ਅੰਬੇਡਕਰ ਕਲੱਬ ਸਰਪੰਚ ਰਤਨ ਸਿੰਘ ਅਤੇ ਕਲੱਬ ਦੇ ਨੌਜਵਾਨਾਂ ਨੂੰ ਅਕਾਲੀ ਆਗੂ ਬੰਟੀ ਭਠੇਜਾ, ਸਚਿਨ ਆਵਲਾ ਵਲੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡ ਕਿੱਟ ਭੇਟ ਕੀਤੀ ਗਈ। ਖੇਡ ਸਮੱਗਰੀ ਮਿਲਣ 'ਤੇ ਕਲੱਬ ਦੇ ਮੈਂਬਰਾਂ ਅਤੇ ਨੌਜਵਾਨਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਬਚ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਮਾਪਿਆਂ ਅਤੇ ਸਮਾਜ ਦੀਆਂ ਉਮੀਦਾਂ 'ਤੇ ਖਰੇ ਉਤਰਨ ਅਤੇ ਵੱਧ ਤੋਂ ਵੱਧ ਖੇਡਾਂ ਤੇ ਸਰੀਰਕ ਗਤੀਵਿਧੀਆਂ ਵਿਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ, ਤੰਦਰੁਸਤ ਤੇ ਨਸ਼ਾ-ਮੁਕਤ ਬਣਾਉਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ, ਆਪਸੀ ਸਹਿਯੋਗ ਅਤੇ ਸਕਾਰਾਤਮਕ ਸੋਚ ਸਿਖਾਉਂਦੀਆਂ ਹਨ, ਇਸ ਲਈ ਹਰ ਨੌਜਵਾਨ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।

Ad Position 22
No active advertisement
ਅਗਲੀ ਖ਼ਬਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ: 4 ਹੈਂਡ ਗ੍ਰਨੇਡ, 2 ਪਿਸਤੌਲ ਸਹਿਤ 2 ਗ੍ਰਿਫ਼ਤਾਰ
Ad Position 24