29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ - ਸੁਖਬੀਰ ਬਾਦਲ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ...

Ad Position 21
No active advertisement
ਅਜੀਤ ਡੈਸਕ 29-11-2026

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ।
ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਵਿਚ ਉਦਯੋਗਪਤੀਆਂ ਨਾਲ ਇਕ ਪ੍ਰੋਗਰਾਮ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਡੁੱਬਦਾ ਹੋਇਆ ਜਹਾਜ਼ ਹੈ, ਜਿਸ ਨੂੰ ਛੱਡ ਕੇ ਲੋਕ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪੰਜ ਸੀਟਾਂ ਵੀ ਨਹੀਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ।

Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਸੋਨੀਆ ਮਾਨ ਵਲੋਂ ਲੋਕ ਮਿਲਣੀ ਅਗਲੀ ਖ਼ਬਰ ਲੋਕ ਮਿਲਣੀ ਨੂੰ ਲੈ ਕੇ ਸੋਨੀਆ ਮਾਨ ਨੇ ਪਿੰਡਾਂ ਚ ਵਿੱਢੀਆਂ ਤਿਆਰੀਆਂ
Ad Position 24