29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਇਤਿਹਾਸਿਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ/ਅੰਮ੍ਰਿਤਸਰ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ...

Ad Position 21
No active advertisement
ਅਜੀਤ ਡੈਸਕ 29-11-2026

ਚੋਗਾਵਾਂ/ਅੰਮ੍ਰਿਤਸਰ,  29 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ  ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ 12ਵਾਂ ਗੁਰਮਤਿ ਸਮਾਗਮ ਜਥੇਦਾਰ ਬਾਬਾ ਸਤਨਾਮ ਸਿੰਘ  ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਰਹਿਨੁਮਾਈ ਹੇਠ ਸੇਵਾਦਾਰ ਬਾਬਾ ਕੁਲਬੀਰ ਸਿੰਘ ਅਤੇ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਸਮੂਹ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜੇ ਖੁੱਲ੍ਹੇ ਦੀਵਾਨ ਵਿਚ ਰਾਗੀ, ਢਾਡੀ, ਕਵਿਸ਼ਰੀ ਜਥਿਆਂ ਅਤੇ ਕਥਾਵਾਚਕਾਂ ਨੇ ਕੀਰਤਨ ਵਾਰਾਂ,, ਕਥਾ ਰਾਹੀਂ ਗੁਰੂ ਇਤਿਹਾਸ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਆਏ ਹੋਏ ਜਥਿਆਂ ਤੇ ਸੰਤ ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। 

Ad Position 22
No active advertisement
ਅਗਲੀ ਖ਼ਬਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇ ਨਵ ਨਿਯੁਕਤ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਥਾਣਾ ਅਜਨਾਲਾ ਦਾ ਅਚਨਚੇਤ ਦੌਰਾ
Ad Position 24