29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ, ਮੌਜੂਦਾ ਤੇ ਸਾਬਕਾ ਮੈਂਬਰਾਂ ਸਮੇਤ 50 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 29 ਨਵੰਬਰ (ਕਪਿਲ ਕੰਧਾਰੀ) - ਹਲਕਾ ਗੁਰੂਹਰਸਹਾਏ ਦੇ ਪਿੰਡ ਜਵਾਏ ਸਿੰਘ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ...

Ad Position 21
No active advertisement
ਅਜੀਤ ਡੈਸਕ 29-11-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 29 ਨਵੰਬਰ (ਕਪਿਲ ਕੰਧਾਰੀ) - ਹਲਕਾ ਗੁਰੂਹਰਸਹਾਏ ਦੇ ਪਿੰਡ ਜਵਾਏ ਸਿੰਘ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿਮਲੋ ਬਾਈ, ਸਰਪੰਚ ਸਿਮਰਨਜੀਤ ਕੌਰ, ਜਸਵੰਤ ਸਿੰਘ, ਦੇਸਰਾਜ ਸਿੰਘ, ਛਿੰਦਰਪਾਲ ਸਿੰਘ (ਮੌਜੂਦਾ ਮੈਂਬਰ), ਸੁਰਜੀਤ ਸਿੰਘ (ਸਾਬਕਾ ਮੈਂਬਰ), ਸਮੂਹ ਪੰਚਾਇਤ ਮੈਂਬਰਾਂ ਅਤੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਰਮਿੰਦਰ ਸਿੰਘ ਆਵਲਾ, ਵਰਦੇਵ ਸਿੰਘ ਨੋਨੀ ਮਾਨ ਵਲੋਂ ਸਿਰੋਪਾ ਪਾਂ ਕੇ ਸਾਰੇ ਆਗੂਆ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਰਮਿੰਦਰ ਸਿੰਘ ਆਵਲਾ,ਵਰਦੇਵ ਸਿੰਘ ਨੋਨੀ ਮਾਨ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਜਵਾਏ ਸਿੰਘ ਵਾਲਾ ਅਤੇ ਹਲਕਾ ਗੁਰੂ ਹਰਸਹਾਏ ਵਿਚ ਹੋਰ ਮਜ਼ਬੂਤੀ ਮਿਲੇਗੀ। ਲੋਕਾਂ ਦਾ ਪਾਰਟੀ ਪ੍ਰਤੀ ਵਧ ਰਿਹਾ ਵਿਸ਼ਵਾਸ ਅਤੇ ਸਹਿਯੋਗ ਪਾਰਟੀ ਦੀ ਤਾਕਤ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ, ਸੁਝਾਵਾਂ ਤੇ ਵਿਚਾਰਾਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੇਗੀ। ਨਵੇਂ ਸਾਥੀਆਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਕੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਇਆ ਜਾਵੇਗਾ।
ਉਨ੍ਹਾਂ ਅੰਤ ਵਿਚ ਪਾਰਟੀ ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥ ਅਤੇ ਵਿਸ਼ਵਾਸ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਨਵੇਂ ਸਾਥੀਆਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ, ਲੋਕਾਂ ਦੇ ਹਿੱਤਾਂ ਅਤੇ ਹਲਕੇ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ।

Ad Position 22
No active advertisement
ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਕਈ ਥਾਣਾ ਮੁਖੀ ਤੇ ਹੋਰ ਥਾਣੇਦਾਰ ਬਦਲੇ
Ad Position 24