ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਜਨਮ ਸ਼ਤਾਬਦੀ ਸਮਾਰੋਹਾਂ ਦੇ ਸਮਾਪਤੀ ਸਮਾਗਮ ’ਚ ਕੀਤੀ ਸ਼ਿਰਕਤ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਮਰਹੂਮ ਪ੍ਰਸਿੱਧ ਗਾਇਕ, ਸੰਗੀਤਕਾਰ ਅਤੇ ਸੱਭਿਆਚਾਰਕ ਸ਼ਖ਼ਸੀਅਤ ਡਾ. ਭੂਪੇਨ ਹਜ਼ਾਰਿਕਾ ਦੇ ਜਨਮ ਸ਼ਤਾਬਦੀ ਸਮਾਰੋਹਾਂ ਦੇ ਸਮਾਪਤੀ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਡਾ. ਭੂਪੇਨ ਹਜ਼ਾਰਿਕਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਡਾ. ਹਜ਼ਾਰਿਕਾ ਨੇ ਆਪਣੇ ਸੰਗੀਤ ਅਤੇ ਗੀਤਾਂ ਰਾਹੀਂ ਭਾਰਤੀ ਕਲਾ ਅਤੇ ਸੱਭਿਆਚਾਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀਆਂ ਰਚਨਾਵਾਂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਵਸਦੀਆਂ ਹਨ।