ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਆਦੇਸ਼ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਫ਼ਰੀਦਕੋਟ ਵਿਖੇ (10+2) ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਲਈ ਉਤਸ਼ਾਹਿਤ ਕਰਨ ਲਈ 'ਪੰਜਾਬ-4 ਸਾਇੰਸ ਫੈਸਟ-2017' ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਜਿਸ ਵਿਚ 6 ਜ਼ਿਲਿ੍ਹਆਂ ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮੋਗਾ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ 55 ਸਕੂਲਾਂ ਦੇ 1220 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਬਲਜੀਤ ਕੌਰ ਸਰਕਲ ਐਜੂਕੇਸ਼ਨ ਅਫ਼ਸਰ, ਫ਼ਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਅਮਰਜੀਤ ਕੁਮਾਰੀ ਸ਼ਰਮਾ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਤਰਸੇਮ ਸਿੰਘ ਅਤੇ ਕਿਰਨ ਕੌਰ ਦੁਆਰਾ ਸ਼ਬਦ ਗਾਇਣ ਕਰਕੇ ਕੀਤੀ ਗਈ | ਡਾ. ਸੁਨੀਲ ਕੁਮਾਰ ਮਾਹਲਾ ਡਾਇਰੈਕਟਰ ਪਿ੍ੰਸੀਪਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ ਸਾਲਾਨਾ ਗਤੀਵਿਧੀਆਂ ਬਾਰੇ ਦੱਸਿਆ | ਇਸ ਮੌਕੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦੁਆਰਾ ਸਮਾਂ ਰੌਸ਼ਨ ਕੀਤੀ ਗਈ | ਇਸ ਮੌਕੇ ਪੰਜ ਪੰਜਾਬ ਸਾਇੰਸ ਐਵਾਰਡ ਜ਼ੋਨਲ ਜੇਤੂ ਵਿਦਿਆਰਥੀ ਲਵਿਸ਼ ਨਾਗਪਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫ਼ਾਜ਼ਿਲਕਾ ਨੂੰ (ਸੀ.ਵੀ. ਰਮਨ ਫਿਜ਼ਿਕਸ ਐਵਾਰਡ), ਸੁਖਵੀਰ ਸਿੰਘ ਐੱਸ.ਕੇ ਪਬਲਿਕ ਸਕੂਲ ਤਲਵੰਡੀ ਭਾਈ ਨੂੰ (ਵੈਨਕਟਾਰਮਨ ਰਾਮਾਕ੍ਰਿਸ਼ਨਨ ਕੈਮਿਸਟਰੀ ਐਵਾਰਡ), ਆਰਤੀ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੂੰ (ਸ੍ਰੀਵੀਨੀਵਸਾ ਰਾਮਾਨੁਜਨ ਮੈਥੇਮੈਟਿਕਸ ਐਵਾਰਡ), ਸਿਮਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਨੂੰ (ਹਰ ਗੋਬਿੰਦ ਖੁਰਾਨਾ ਬਾਇਓਲੌਜੀ ਐਵਾਰਡ) ਅਤੇ ਜੋਤੀ ਗਾਂਧੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੂੰ (ਅਮਰੀਤਾ ਸੈਨ ਕਾਮਰਸ ਐਵਾਰਡ) ਨੂੰ ਦਿੱਤੇ ਗਏ | ਇਸ ਤੋਂ ਇਲਾਵਾ ਪੰਜਾਬ ਸਾਇੰਸ ਪ੍ਰਾਜੈਕਟ ਐਵਾਰਡ ਜ਼ੋਨਲ ਦੇ ਜੇਤੂ ਵਿਦਿਆਰਥੀ ਆਕਸ਼ਵੀਰ ਸਿੰਘ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਅਤੇ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ ਦੂਜਾ ਅਤੇ ਤੀਜਾ ਸਥਾਨ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਗੋਲੂ ਕਾ ਮੋੜ ਨੇ ਹਾਸਲ ਕੀਤਾ | ਇਸੇ ਤਰ੍ਹਾਂ ਪੰਜਾਬ ਕੁਇਜ਼ ਕੰਪੀਟੀਸ਼ਨ ਐਵਾਰਡ ਜ਼ੋਨਲ ਦੇ ਜੇਤੂ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਦਮਨਪ੍ਰੀਤ ਸਿੰਘ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾਂ, ਗੁਰਸੇਵਕ ਸਿੰਘ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਮੁਦਕੀ ਨੇ ਦੂਜਾ, ਹਰਪ੍ਰੀਤ ਸਿੰਘ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਨੇ ਤੀਜਾ ਸਥਾਨ ਹਾਸਲ ਕੀਤਾ | ਪੰਜਾਬ ਐਸੇ. ਕੰਪੀਟੀਸ਼ਨ ਐਵਾਰਡ ਜ਼ੋਨਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਹਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਲੜਕੀਆਂ ਨੇ ਪਹਿਲਾ, ਆਸ਼ਵੇਤਾ ਵਾਟਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਨੇ ਦੂਜਾ, ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫਹਿਮੇ ਕੀ ਨੇ ਤੀਜਾ ਸਥਾਨ ਹਾਸਲ ਕੀਤਾ | ਸੈਂਟਰਲ ਬੋਰਡ ਆਫ਼ ਸੈਕੰਡਰੀ ਸਿੱਖਿਆ ਨਾਲ ਸੰਬੰਧਿਤ ਅਰਸ਼ ਗੋਇਲ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਕਿਰਨਦੀਪ ਕੌਰ ਦਸਮੇਸ਼ ਪਬਲਿਕ ਸਕੂਲ ਭਾਣਾ ਨੇ ਦੂਜਾ, ਕਮਲਪ੍ਰੀਤ ਕੌਰ ਆਕਸਫੋਰਡ ਸਕੂਲ ਭਗਤਾ ਭਾਈਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਵਿਲੱਖਣ ਹੁਨਰ ਦਾ ਪ੍ਰਗਟਾਵਾ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਵੱਲੋਂ 5000 ਰੁਪਏ ਅਤੇ 10000 ਰੁਪਏ ਦੇ ਕੈਸ਼ ਕੂਪਨ, ਸਰਟੀਫਿਕੇਟ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸੰਚਾਲਨ ਇੰਜ. ਜਸਲੀਨ ਕੌਰ ਨੇ ਕੀਤਾ |