ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2017

ਕੱਖਾਂਵਾਲੀ ਢਾਣੀਆਂ ਦੇ 142 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 21-01-2017
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਕੱਖਾਂਵਾਲੀ ਦੀਆਂ 11 ਢਾਣੀਆਂ ਦੇ 142 ਪਰਿਵਾਰ ਜਿਨ੍ਹਾਂ ਵਿਚ ਗੁਰਦਿਆਲ ਸਿੰਘ ਮੈਂਬਰ ਐਡਵਾਈਜ਼ਰ ਕਮੇਟੀ, ਦਰਸ਼ਨ ਸਿੰਘ ਪੰਚਾਇਤ ਮੈਂਬਰ,ਪੱਪੀ ਸਿੰਘ ਮੈਂਬਰ, ਮੱਲ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਨਾਮਾ ਰਾਮ ਬਲਾਕ ਸੰਮਤੀ ਮੈਂਬਰ, ਰਛਪਾਲ ਸਿੰਘ ਮੈਂਬਰ, ਟਹਿਲ ਸਿੰਘ ਮੈਂਬਰ, ਵਿਸਾਖਾ ਰਾਮ ਮੈਂਬਰ ਆਦਿ ਜੋ ਪਿਛਲੇ 50 ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ, ਜਗਪਾਲ ਸਿੰਘ ਅਬੁਲਖੁਰਾਣਾ ਦੀ ਪ੍ਰੇਰਨਾ ਸਦਕਾ ਯੁਵਰਾਜ ਰਣਇੰਦਰ ਸਿੰਘ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਯੁਵਰਾਜ ਰਣਇੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਜਿਹੀ ਭੈੜੀ ਬਿਮਾਰੀ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਪੂਰਾ ਹਿਸਾਬ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਜੰਗਲ ਰਾਜ ਸੀ ਤੇ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਦਾ ਸੀ | ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਯੁਵਰਾਜ ਰਣਇੰਦਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਥਾਪੇ ਜਥੇਦਾਰਾਂ ਦੀਆਂ ਜ਼ਿਆਦਤੀਆਂ ਤੋਂ ਤੋਂ ਤੰਗ ਆ ਕੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ | ਇਸ ਮੌਕੇ ਤੇ ਜੁਗਰਾਜ ਸਿੰਘ,ਬਲਜੀਤ ਸਿੰਘ ਚਹਿਲ,ਗੁਰਮੀਤ ਸਿੰਘ ਖੁੱਡੀਆਂ, ਧੀਰਾ ਖੁੱਡੀਆਂ ਆਦਿ ਕਾਂਗਰਸ ਆਗੂ ਅਤੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਲੋਟ ਅਤੇ ਲੰਬੀ ਦਾ 'ਆਪ' ਫ਼ਾਊਾਡਰ ਕਨਵੀਨਰ ਕਾਂਗਰਸ ਵਿਚ ਸ਼ਾਮਿਲ <br/> ਅਗਲੀ ਖ਼ਬਰ ਆਦੇਸ਼ ਇੰਜੀਨੀਅਰਿੰਗ ਕਾਲਜ ਵਿਖੇ 'ਪੰਜਾਬ-4 ਸਾਇੰਸ ਫੈਸਟ-2017' ਕਰਵਾਇਆ <br/>
Ad Position 24
No active advertisement