ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2017

15 ਟਕਸਾਲੀ ਅਕਾਲੀ ਪਰਿਵਾਰਾਂ ਨੇ ਰਣਇੰਦਰ ਦੀ ਮੌਜੂਦਗੀ 'ਚ ਕਾਂਗਰਸ ਦਾ ਹੱਥ ਫੜਿਆ <br/>

Ad Position 21
No active advertisement
ਅਜੀਤ ਡੈਸਕ 21-01-2017
ਮੰਡੀ ਕਿੱਲਿਆਂਵਾਲੀ, 20 ਜਨਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਮਿਠੜੀ ਬੁੱਧਗਿਰ 'ਚ 15 ਟਕਸਾਲੀ ਅਕਾਲੀ ਪਰਿਵਾਰਾਂ ਨੇ ਅੱਜ ਯੁਵਰਾਜ ਰਣਇੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦਾ ਹੱਥ ਫੜ੍ਹ ਲਿਆ ਜਿਨ੍ਹਾਂ 'ਚ ਅਕਾਲੀ ਦਲ ਸ਼ੋ੍ਰਮਣੀ ਅਕਾਲੀ ਦਲ ਲੀਗਲ ਸੈਲ ਦੇ ਜਨਰਲ ਸਕੱਤਰ ਗੁਰਮੇਲ ਸਿੰਘ (ਵਕੀਲ) ਵੀ ਸ਼ਾਮਲ ਹਨ | ਇਹ ਪਰਿਵਾਰ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰੇਰਨਾ ਸਦਕਾ ਕਾਂਗਰਸ 'ਚ ਸ਼ਾਮਲ ਹੋਏ | ਇਸ ਮੌਕੇ ਅਮਰਿੰਦਰ ਸਿੰਘ ਦੇ ਲੜਕੇ ਅਤੇ ਸੀਨੀਅਰ ਕਾਂਗਰਸ ਆਗੂ ਯੁਵਰਾਜ ਰਣਇੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਪੰਜਾਬ ਦੇ ਹਿੱਤਾਂ ਨੂੰ ਤਰਜੀਹ ਦਿੱਤੀ | ਜਦੋਂ ਵੀ ਕੋਈ ਫੈਸਲਾ ਪੰਜਾਬ ਦੇ ਉਲਟ ਹੋਇਆ ਤਾਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਕਿਸਾਨਾਂ ਦੇ ਕਰਜ਼ੇ ਮਾਫ ਕੀਤੇ ਜਾਣਗੇ ਅਤੇ ਹਰ ਘਰ ਵਿੱਚ ਇੱਕ ਨੌਕਰੀ ਦਿੱਤੀ ਜਾਵੇਗੀ ਅਤੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੋ ਹਜ਼ਾਰ ਰੁਪਏ ਕੀਤੀ ਜਾਵੇ | ਉਨ੍ਹਾਂ ਪੰਜਾਬ ਦੇ ਉੱਜਵਲ ਭਵਿੱਖ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਜ਼ਿਲ੍ਹਾ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰੇਰਨਾ ਸਦਕਾ ਨੰਬਰਦਾਰ ਮਹਿੰਦਰ ਸਿੰਘ, ਮੱਖਣ ਸਿੰਘ ਸਰਾਂ, ਮਨਜੀਤ ਸਿੰਘ ਸਰਾਂ, ਗੁਰਮੇਲ ਸਿੰਘ ਬਾਵਾ, ਮੇਵਾ ਸਿੰਘ, ਜਗਜੀਤ ਸਿੰਘ, ਕੌਰ ਸਿੰਘ ਵਲਾਇਤੀ, ਬੂਟਾ ਸਿੰਘ, ਦੀਪ ਸਿੰਘ, ਇੰਦਰਜੀਤ ਸਿੰਘ ਸਰਾਂ ਅਕਾਲੀਆਂ ਨੇ ਪਰਿਵਾਰਾਂ ਸਣੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਰਣਧੀਰ ਸਿੰਘ ਧੀਰਾ, ਬਲਾਕ ਪ੍ਰਧਾਨ ਲੰਬੀ ਗੁਰਬਾਜ ਸਿੰਘ ਵਣਵਾਲਾ, ਗੁਰਜੰਟ ਸਿੰਘ ਬਰਾੜ, ਨਵਰਤਨ ਬਾਂਸਲ, ਜੋਨ ਇੰਚਾਰਜ ਰਛਪਾਲ ਸਿੰਘ ਮਾਨ, ਪੱਪੀ ਮਿਠੜੀ, ਕਰਨਵੀਰ ਕੁਲਾਰ , ਬੱਬੀ ਖੁੱਡੀਆਂ, ਛਿੰਦਰ ਸਿੰਘ ਮਹਿਣਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਰੇਗਾ ਵਰਕਰਜ਼ ਯੂਨੀਅਨ ਨੇ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਮਲੋਟ ਅਤੇ ਲੰਬੀ ਦਾ 'ਆਪ' ਫ਼ਾਊਾਡਰ ਕਨਵੀਨਰ ਕਾਂਗਰਸ ਵਿਚ ਸ਼ਾਮਿਲ <br/>
Ad Position 24
No active advertisement