01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

84 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-05-2019
ਭੋਗਪੁਰ, 6 ਮਈ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭੋਗਪੁਰ ਪੁਲਿਸ ਵਲੋਂ ਸ਼ਰਾਬ ਦਾ ਗੋਰਖ ਧੰਦਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ 84 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਸਲਿੰਦਰ ਸਿੰਘ ਵਲੋਂ ਸਾਥੀ ਪੁਲਿਸ ਕਰਮਚਾਰੀਆਂ ਅਤੇ ਐਕਸਾਈਜ਼ ਵਿਭਾਗ ਭੋਗਪੁਰ ਦੇ ਇੰਸਪੈਕਟਰ ਭੁਪਿੰਦਰ ਸਿੰਘ ਨਾਲ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪਿੰਡ ਖੋਜਪੁਰ ਵਾਸੀ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਅਤੇ ਉਸ ਦੇ ਸਾਥੀ ਬਿੱਕਰ ਸਿੰਘ ਵਾਸੀ ਖੋਜਪੁਰ ਨੂੰ 84 ਪੇਟੀਆਂ ਦੇਸੀ ਮਾਰਕਾ ਸ਼ਰਾਬ ਸਮੇਤ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੁਖਦੇਵ ਸਿੰਘ ਨੇ ਸ਼ਰਾਬ ਦੀ ਤਸਕਰੀ ਕਰਨ ਲਈ ਆਪਣੇ ਘਰ ਵਿੱਚ ਵੱਡੀ ਮਾਤਰਾਂ ਵਿੱਚ ਸ਼ਰਾਬ ਇੱਕਠੀ ਕੀਤੀ ਸੀ | ਪੁਲਿਸ ਨੇ ਮੁਖਬਰ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਐਕਸਾਈਜ ਵਿਭਾਗ ਨਾਲ ਸਾਂਝੇ ਤੌਰ 'ਤੇ ਰੇਡ ਕੀਤੀ ਸੀ |
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਨਗਰ ਪੰਚਾਇਤ ਵਲੋਂ 'ਪੇਂਟਿੰਗ ਮੁਕਾਬਲਿਆਂ' ਨਾਲ ਪਲਾਸਟਿਕ ਨਾ ਵਰਤਣ ਦਾ ਸੁਨੇਹਾ ਅਗਲੀ ਖ਼ਬਰ ਸਿਆਸਤ ਦੇ ਜ਼ੋਰ 'ਤੇ 'ਕਾਂਗਰਸੀਆਂ ਵਲੋਂ ਕਾਂਗਰਸੀ' ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼
Ad Position 24
No active advertisement