01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਜ਼ਿਲ੍ਹੇ ਦੀਆਂ ਮੰਡੀਆਂ 'ਚ ਵਿਕਣ ਲਈ ਪੁੱਜੀ 100 ਫ਼ੀਸਦੀ ਕਣਕ ਖ਼ਰੀਦੀ : ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 11-05-2019
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਵਿਕਣ ਲਈ ਪੁੱਜੀ 100 ਫ਼ੀਸਦੀ ਕਣਕ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਕੁੱਲ 12,0631 ਮੀਟਿ੍ਕ ਟਨ ਕਣਕ ਵਿਕਣ ਲਈ ਆਈ ਸੀ, ਜੋ ਕਿ ਸਾਰੀ ਦੀ ਸਾਰੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ 'ਚੋਂ 10,3180 ਮੀਟਿ੍ਕ ਟਨ ਕਣਕ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 195.06 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੜ, ਦਾਊਾ ਮਾਜਰਾ, ਭਾਗੋਮਾਜਰਾ, ਕੁਰਾਲੀ, ਖਿਜ਼ਰਾਬਾਦ, ਡੇਰਾਬੱਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਵਿਖੇ ਖ਼ਰੀਦ ਕੇਂਦਰ ਸਥਾਪਿਤ ਕੀਤੇ ਹੋਏ ਹਨ | ਹੁਣ ਤੱਕ ਪਨਗ੍ਰੇਨ ਵਲੋਂ 25504, ਪਨਸਪ ਵਲੋਂ 22569, ਵੇਅਰ ਹਾਊਸ ਵਲੋਂ 13412, ਐਫ. ਸੀ. ਆਈ. ਵਲੋਂ 24177, ਪੰਜਾਬ ਐਗਰੋ ਵਲੋਂ 10131, ਮਾਰਕਫੈੱਡ ਵਲੋਂ 23230 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਅਤੇ ਵਪਾਰੀਆਂ ਵਲੋਂ 1608 ਮੀਟਿ੍ਕ ਟਨ ਕਣਕ ਖ਼ਰੀਦੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਸਬੰਧੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ-ਸਿੱਖਿਆ ਸਕੱਤਰ <br/> ਅਗਲੀ ਖ਼ਬਰ ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਦਸਵੀਂ ਪਾਸ ਬੱਚਿਆਂ ਲਈ ਮੁਫ਼ਤ ਕੋਚਿੰਗ 20 ਤੋਂ
Ad Position 24
No active advertisement