02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਕਾਂਗਰਸ ਨੂੰ ਅੰਦਰ ਖਾਤੇ ਲੱਗ ਰਿਹਾ ਖੋਰਾ ਹੀ ਪ੍ਰਨੀਤ ਕੌਰ ਦੀ ਹਾਰ ਦਾ ਕਾਰਨ ਬਣੇਗਾ-ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 11-05-2019
ਡੇਰਾਬੱਸੀ, 10 ਮਈ (ਸ਼ਾਮ ਸਿੰਘ ਸੰਧੂ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਡੇਰਾਬੱਸੀ ਨੇੜਲੇ ਪਿੰਡ ਸੁੰਡਰਾਂ ਵਿਖੇ ਅਕਾਲੀ-ਭਾਜਪਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਨੇ ਆਪਣੇ ਡੇਢ ਦਰਜਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਸ ਮੌਕੇ ਵਿਧਾਇਕ ਸ਼ਰਮਾ ਨੇ ਰਾਜ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ 'ਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਅੰਦਰੋਂ ਅੰਦਰ ਲੱਗ ਰਿਹਾ ਖੋਰਾ ਮਹਾਰਾਣੀ ਪ੍ਰਨੀਤ ਕੌਰ ਦੀ ਹਾਰ ਦਾ ਕਾਰਨ ਬਣੇਗਾ | ਇਸ ਮੌਕੇ ਰਾਜ ਕੁਮਾਰ ਸਮੇਤ ਮਹਿੰਦਰ ਸਿੰਘ, ਚਮਨ ਲਾਲ, ਹਰਦੀਪ ਸਿੰਘ, ਅਜੈਬ ਸਿੰਘ, ਕਾਕੂ, ਮਲਕੀਤ ਸਿੰਘ, ਜਗਤਾਰ ਸਿੰਘ, ਕਿ੍ਸ਼ਨ ਸਿੰਘ, ਪੁਨੀਤ ਕੁਮਾਰ, ਓਮ ਪ੍ਰਕਾਸ਼, ਹੇਮ ਰਾਜ, ਭਗਵੰਤ ਸਿੰਘ, ਅਨਿਲ ਕੁਮਾਰ, ਵਿਲੀਅਮ ਮਸੀਹ, ਸੋਨੀ, ਅਮਰਜੀਤ ਸਿੰਘ ਆਦਿ ਨੇ ਕਿਹਾ ਕਿ ਕਾਂਗਰਸ ਪਾਰਟੀ ਦੁਆਰਾ ਚਾਪਲੂਸਾਂ ਨੂੰ ਚੌਧਰ ਦੇਣ ਕਾਰਨ ਆਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਜਿਸ ਕਾਰਨ ਉਨ੍ਹਾਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਸਰਕਲ ਪ੍ਰਧਾਨ ਜਥੇ: ਰਜਿੰਦਰ ਸਿੰਘ ਈਸਾਪੁਰ, ਮਨਜੀਤ ਸਿੰਘ ਮਲਕਪੁਰ ਪ੍ਰਧਾਨ ਯੂਥ ਅਕਾਲੀ ਦਲ (ਮੁਹਾਲੀ ਦਿਹਾਤੀ), ਰਵਿੰਦਰ ਸਿੰਘ ਰਵੀ ਭਾਂਖਰਪੁਰ, ਸੁਖਦੀਪ ਸਿੰਘ ਸੈਦਪੁਰਾ ਸਮੇਤ ਕਈ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਕਮਲਪ੍ਰੀਤ ਕੌਰ ਨੇ ਐੱਨ.ਐੱਮ.ਐੱਮ.ਐੱਸ. ਦੀ ਪ੍ਰੀਖਿਆ ਦੌਰਾਨ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ <br/>
Ad Position 24
No active advertisement