02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਡੀ. ਏ. ਵੀ. ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਕੁਰਾਲੀ ਦੇ ਡੀ. ਏ. ਵੀ. ਸਕੂਲ ਦੀਆਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਪਿ੍ੰਸੀਪਲ ਸੁਧਾ ਪ੍ਰਭਾ ਚਲਾਣਾ | ਤ ਸਵੀਰ : ਹਰਪ੍ਰੀਤ ਸਿੰਘ <br/> 11-05-2019
ਕੁਰਾਲੀ, 10 ਮਈ (ਹਰਪ੍ਰੀਤ ਸਿੰਘ)-ਸੀ. ਬੀ. ਐਸ. ਈ. ਵਲੋਂ ਐਲਾਨੇ ਦਸਵੀਂ ਦੇ ਨਤੀਜੇ ਅਨੁਸਾਰ ਸਥਾਨਕ ਡੀ. ਏ. ਵੀ. ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸੁਧਾ ਪ੍ਰਭਾ ਚਲਾਣਾ ਨੇ ਦੱਸਿਆ ਕਿ ਸਕੂਲ ਦੇ 87 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਪਾਸ ਹੋਏ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 92 ਫ਼ੀਸਦੀ ਅਤੇ ਗੁਰਲੀਨ ਕੌਰ ਨੇ 89 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸੇ ਦੌਰਾਨ ਪਿ੍ੰਸੀਪਲ ਸੁਧਾ ਪ੍ਰਭਾ ਚਲਾਣਾ ਨੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ | ਪਿ੍ੰਸੀਪਲ ਨੇ ਕਿਹਾ ਕਿ ਸਕੂਲ ਸਟਾਫ਼ ਵਲੋਂ ਮਿਲੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਕਾਂਗਰਸ ਨੂੰ ਅੰਦਰ ਖਾਤੇ ਲੱਗ ਰਿਹਾ ਖੋਰਾ ਹੀ ਪ੍ਰਨੀਤ ਕੌਰ ਦੀ ਹਾਰ ਦਾ ਕਾਰਨ ਬਣੇਗਾ-ਸ਼ਰਮਾ <br/>
Ad Position 24
No active advertisement