ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਵਪਾਰੀਆਂ ਨਾਲ ਧੱਕੇਸ਼ਾਹੀ ਤੋਂ ਬਾਜ ਆਵੇ ਗਮਾਡਾ- ਵਪਾਰ ਮੰਡਲ

Ad Position 21
No active advertisement
ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਮੁਹਾਲੀ ਵਪਾਰ ਮੰਡਲ ਮੁਹਾਲੀ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਅਹੁਦੇਦਾਰਾਂ ਨੇ ਦੋਸ਼ ਲਗਾਇਆ ਕਿ ਗਮਾਡਾ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਦਿਆਂ ਉਨ੍ਹਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਗਮਾਡਾ ਅਧਿਕਾਰੀਆਂ ਵਲੋਂ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਨੂੰ ਜਾਣ ਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਫੇਜ਼-7 ਮੋਟਰ ਮਾਰਕੀਟ ਦੇ ਪ੍ਰਧਾਨ ਕਰਮ ਚੰਦ ਸ਼ਰਮਾ ਅਤੇ ਫ਼ੇਜ਼-1 ਦੇ ਪ੍ਰਧਾਨ ਫੌਜ਼ਾ ਸਿੰਘ ਨੇ ਕਿਹਾ ਕਿ ਗਮਾਡਾ ਵਲੋਂ ਕਾਫ਼ੀ ਸਮਾਂ ਪਹਿਲਾਂ ਮੋਟਰ ਮਾਰਕੀਟ ਵਿਚ ਦੁਕਾਨਾਂ ਅਲਾਟ ਕਰਨ ਲਈ ਸ਼ਹਿਰ ਵਿਚ ਕੰਮ ਕਰਦੇ ਮਕੈਨਿਕਾਂ ਅਤੇ ਦੁਕਾਨਦਾਰਾਂ ਤੋਂ ਪੈਸੇ ਜਮ੍ਹਾਂ ਕਰਵਾਏ ਗਏ ਸਨ | ਇਹ ਮਾਰਕੀਟ ਪਹਿਲਾਂ ਰੇਲਵੇ ਸਟੇਸ਼ਨ ਨੇੜੇ ਉਸਾਰੇ ਜਾਣ ਦਾ ਵਿਚਾਰ ਸੀ ਅਤੇ ਬਾਅਦ ਵਿਚ ਇਸ ਨੂੰ ਸੈਕਟਰ-68 ਵਿਖੇ ਤਬਦੀਲ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਹੁਣ ਗਮਾਡਾ ਮੋਟਰ ਮਾਰਕੀਟ ਦੀਆਂ ਦੁਕਾਨਾਂ ਦੇਣ ਤੋਂ ਹੀ ਇਨਕਾਰੀ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਕੁੱਲ 243 ਦੁਕਾਨਦਾਰਾਂ ਨੇ ਮਾਰਕੀਟ ਵਿਚ ਦੁਕਾਨਾਂ ਲਈ ਪੈਸੇ ਜਮ੍ਹਾਂ ਕਰਵਾਏ ਸਨ, ਪਰ ਗਮਾਡਾ ਵਲੋਂ ਇਸ ਸਬੰਧੀ ਦੋ ਵਾਰ ਡਰਾਅ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਸੀ ਜੋ ਕਿ ਬਾਅਦ ਵਿਚ ਮੁਲਤਵੀ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਗਮਾਡਾ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਅੱਗਿਓਾ ਕਿਹਾ ਜਾਂਦਾ ਹੈ ਕਿ ਗਮਾਡਾ ਕੋਲ ਮਾਰਕੀਟ ਲਈ ਲੋੜੀਂਦੀਂ ਥਾਂ ਨਹੀਂ ਹੈ, ਇਸ ਲਈ ਮਾਰਕੀਟ ਦੀ ਉਸਾਰੀ ਨਹੀਂ ਹੋ ਸਕਦੀ | ਇਸ ਮੌਕੇ ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਦਾ ਮਸਲਾ ਹੱਲ ਕਰਨ ਲਈ ਤੁਰੰਤ ਕਾਰਵਾਈ ਨਾ ਕੀਤੀ ਅਤੇ ਦੁਕਾਨਾਂ ਅਲਾਟ ਨਾ ਕੀਤੀਆਂ ਤਾਂ ਉਨ੍ਹਾਂ ਿਖ਼ਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਪੈਟਰਨ ਕੁਲਵੰਤ ਸਿੰਘ ਚੌਧਰੀ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਸਿੰਗਲਾ, ਅਕਵਿੰਦਰ ਸਿੰਘ ਗੋਸਲ, ਸੁਰੇਸ਼ ਵਰਮਾ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਮੀਤ ਪ੍ਰਧਾਨ ਦਿਲਾਵਰ ਸਿੰਘ ਅਤੇ ਸਰਬਜੀਤ ਸਿੰਘ ਪਿ੍ੰਸ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸਿੱਧੂ ਨੇ ਪਿੰਡ ਮੌਲੀ ਬੈਦਵਾਣ ਨੇੜਿਓਾ ਲੰਘਦੇ ਐਨ-ਚੋਅ ਦੇ ਕਰਵਾਏ ਕੰਮ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਸ਼ਰਤਾਂ ਪੂਰੀਆਂ ਕਰਨ ਵਾਲੇ ਕਰੱਸ਼ਰਾਂ ਦੀ ਹੀ ਰਜਿਸਟ੍ਰੇਸ਼ਨ ਨਵਿਆਈ ਜਾਵੇਗੀ- ਏ. ਡੀ. ਸੀ.
Ad Position 24
No active advertisement