ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਸਾਬਕਾ ਕੈਬਨਿਟ ਮੰਤਰੀ ਕੰਗ ਨੇ ਖਰੜ-ਤੇਪਲਾ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 01-06-2019
ਖਰੜ, 31 ਮਈ (ਜੰਡਪੁਰੀ)-ਖਰੜ-ਤੇਪਲਾ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਸਬੰਧੀ ਨੈਸ਼ਨਲ ਅਥਾਰਟੀ ਵਲੋਂ ਪੰਜ ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ | ਇਹ ਜਾਣਕਾਰੀ ਅੱਜ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਮੁਰੰਮਤ ਸਬੰਧੀ ਉਨ੍ਹਾਂ ਵਲੋਂ ਕੀਤੇ ਗਏ ਸਿਰਤੋੜ ਉਪਰਾਲਿਆਂ ਸਦਕਾ ਹੀ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ 5 ਕਰੋੜ ਰੁਪਏ ਮਨਜੂਰ ਕੀਤੇ ਗਏ ਸਨ, ਪਰ ਚੋਣ ਜਾਬਤਾ ਲੱਗਣ ਕਾਰਨ ਇਸ ਦਾ ਕੰਮ ਸ਼ੁਰੂ ਨਹੀਂ ਸੀ ਹੋ ਸਕਿਆ ਅਤੇ ਹੁਣ ਚੋਣ ਜ਼ਾਬਤਾ ਖ਼ਤਮ ਹੁੰਦਿਆਂ ਹੀ ਪਹਿਲ ਦੇ ਆਧਾਰ 'ਤੇ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜੋ ਕਿ ਜੁਲਾਈ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਿੰਦਰਜੀਤ ਸਿੰਘ ਗਿੱਲ ਬਲਾਕ ਪ੍ਰਧਾਨ, ਹਰਵਿੰਦਰ ਕੌਰ ਬੌਬੀ, ਜਗਰੂਪ ਸਿੰਘ ਗਿੱਲ, ਹਰਬੰਤ ਸਿੰਘ, ਜਸਵੀਰ ਸਿੰਘ ਭੋਲਾ, ਠੇਕੇਦਾਰ ਮਲਾਗਰ ਸਿੰਘ, ਕੌਾਸਲਰ ਸੁਰਮੁੱਖ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਤਿਊੜ ਦੇ 4 ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ ਅਗਲੀ ਖ਼ਬਰ ਬ੍ਰਹਮਾਕੁਮਾਰੀਜ਼ ਸੁੱਖ ਸ਼ਾਂਤੀ ਭਵਨ ਵਿਖੇ ਸਮਰ ਕੈਂਪ ਸ਼ੁਰੂ
Ad Position 24
No active advertisement