ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਰਾਜ ਪੱਧਰੀ ਸਮਾਰੋਹ ਰਾਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ ਫ਼ੇਜ਼-6 ਮੁਹਾਲੀ ਵਿਖੇ ਕਰਵਾਇਆ ਗਿਆ¢ ਸਪੈਸ਼ਲ ਸੈਕਟਰੀ ਹੈਲਥ-ਕਮ-ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸਮਾਰੋਹ ਦੌਰਾਨ ਡਾਇਰੈਕਟਰ ਫ਼ੈਮਲੀ ਵੈੱਲਫੇਅਰ ਡਾ: ਅਵਨੀਤ ਕੌਰ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ: ਰੀਟਾ ਭਾਰਦਵਾਜ, ਸਟੇਟ ਪ੍ਰੋਗਰਾਮ ਅਫ਼ਸਰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਡਾ: ਨਿਰਲੇਪ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੌਕੇ ਪੋਸਟਰ ਤੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ, ਜਿਸ ਦੌਰਾਨ ਬੱਚਿਆਂ ਵਲੋਂ ਤੰਬਾਕੂ ਤੇ ਫੇਫ਼ੜਿਆਂ ਦੀ ਸਿਹਤ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਨੂੰ ਪੋਸਟਰਾਂ ਰਾਹੀਂ ਬਾਖ਼ੂਬੀ ਚਿੱਤਰਿਆ ਗਿਆ | ਇਸ ਮੌਕੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਹਾਜ਼ਰੀਨਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਵੀ ਕੀਤਾ ਗਿਆ¢ ਇਸੇ ਦੌਰਾਨ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚੁਕੇ ਜਾ ਰਹੇ ਕਦਮਾਂ ਦੀ ਸ਼ਾਲਾਘਾ ਕੀਤੀ ਜਾ ਰਹੀ ਹੈ | ਅੰਤ 'ਚ ਪ੍ਰੋਗਰਾਮ ਅਫ਼ਸਰ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਪੰਜਾਬ ਦੇ 729 ਪਿੰਡਾਂ ਵਲੋਂ ਆਪਣੇ ਪੱਧਰ 'ਤੇ ਤੰਬਾਕੂ ਮੁਕਤ ਪਿੰਡ ਘੋਸ਼ਿਤ ਕੀਤਾ ਗਿਆ ਹੈ¢ ਇਸ ਤੋਂ ਇਲਾਵਾ ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਤੰਬਾਕੂ ਦੀ ਰੋਕਥਾਮ ਸਬੰਧੀ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ 'ਚ ਮੁਫ਼ਤ ਕਾਊਾਸਲਿੰਗ ਅਤੇ ਮੁਫ਼ਤ ਦਵਾਈਆਂ ਆਦਿ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ |