ਐੱਸ. ਏ. ਐੱਸ. ਨਗਰ, 31 ਮਈ (ਨਰਿੰਦਰ ਸਿੰਘ ਝਾਂਮਪੁਰ)-ਫ਼ਰੀਦਕੋਟ ਦੇ ਵਿਧਾਇਕ ਕਿੱਕੀ ਢਿੱਲੋਂ ਅਤੇ ਬੱਸੀ ਪਠਾਣਾਂ ਦੇ ਵਿਧਾਇਕ ਜੀ. ਪੀ. ਸਿੰਘ ਸਮੇਤ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਵਲੋਂ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਪੂਨੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਮਾਤਾ ਕੁਲਵੰਤ ਕੌਰ ਦੇ ਅਕਾਲ ਚਲਾਣੇ ਸਬੰਧੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਮੌਕੇ ਖੇਤਰ ਦੀਆਂ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |