ਖਰੜ, 31 ਮਈ (ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਸਾਇੰਸ ਮਿਸਟੈ੍ਰੱਸ ਅਰਚਨਾ ਸੈਣੀ ਵਲੋਂ ਵਿਦਿਆਰਥਣਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਸਕੂਲ ਦੇ ਨੇੜੇ ਨੌ ਤੰਬਾਕੂ ਜ਼ੋਨ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸੇ ਦੌਰਾਨ ਸਕੂਲ ਪਿੰ੍ਰਸੀਪਲ ਦਵਿੰਦਰ ਕੌਰ ਵਲੋਂ ਵਿਦਿਆਰਥਣਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਗੁਆਂਢੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰ ਤੇ ਵਿਦਿਆਰਥਣਾਂ ਹਾਜ਼ਰ ਸਨ |