17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਚਾ ਧਨੁ ਸਾਹਿਬ ਫ਼ੇਜ਼-3ਬੀ1 ਮੁਹਾਲੀ ਵਿਖੇ ਚੱਲ ਰਹੇ ਦਸਮੇਸ਼ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਲਗਾਇਆ ਗਿਆ ਸ਼ਖ਼ਸੀਅਤ ਉਸਾਰੀ ਗੁਰਮਤਿ ਕੈਂਪ ਸਮਾਪਤ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਮਤਿ ਪ੍ਰਤੀ ਜਾਣਕਾਰੀ ਦੇਣ ਦੇ ਨਾਲ-ਨਾਲ ਸ਼ਖ਼ਸੀਅਤ ਉਸਾਰੀ ਸਬੰਧੀ ਗੁਰ ਵੀ ਦੱਸੇ ਗਏ | ਇਸ ਮੌਕੇ ਨਰਿੰਦਰਬੀਰ ਸਿੰਘ, ਸਰਬਜੀਤ ਸਿੰਘ ਰੇਣੁਕਾ, ਡਾ. ਕੰਵਲਜੀਤ ਸਿੰਘ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਸ਼ਪਾਲ ਨੇ ਖਰੜ ਦੇ ਟ੍ਰੈਫ਼ਿਕ ਪੁਲਿਸ ਇੰਚਾਰਜ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਘੜੂੰਆਂ ਸਕੂਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ
Ad Position 24