17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਖਾਣਾ ਦੇਣ ਆਏ ਲੜਕੇ ਤੋਂ ਸਾਮਾਨ ਖੋਹਿਆ

Ad Position 21
No active advertisement
ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਖਾਣੇ ਦੇ ਸਮਾਨ ਦੀ ਡਲਿਵਰੀ ਕਰਨ ਵਾਲੇ ਇਕ ਲੜਕੇ ਨਾਲ ਲੁੱਟ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 52 ਦੇ ਅਭਿਸ਼ੇਕ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਖਾਣਾ ਪਹੁੰਚਾਉਣ ਦਾ ਕੰਮ ਕਰਦਾ ਹੈ | ਬੀਤੇ ਦਿਨ ਜਦ ਉਹ ਖਾਣਾ ਦੇਣ ਗਿਆ ਤਾਂ ਸੈਕਟਰ 23-ਏ ਦੇ ਸਕੂਲ ਨੇੜੇ ਦੋ ਅਣਪਛਾਤੇ ਲੜਕਿਆਂ ਨੇ ਉਸ ਦਾ ਚਾਂਦੀ ਦਾ ਕੜਾ, ਚੇਨ, ਮੋਬਾਇਲ ਫੋਨ ਅਤੇ 500 ਰੁਪਏ ਖੋਹ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਅਣਪਛਾਤੇ ਲੜਕਿਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਨਾਗਰ ਨੂੰ ਵਾਧੂ ਚਾਰਜ ਅਗਲੀ ਖ਼ਬਰ ਹਵਾਈ ਟਿਕਟਾਂ ਦੀ ਬੁਕਿੰਗ ਨੂੰ ਲੈ ਕੇ ਸਾਢੇ ਤਿੰਨ ਲੱਖ ਦੀ ਠੱਗੀ
Ad Position 24