ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਚੰਡੀਗੜ੍ਹ ਸੈਕਟਰ 17 'ਚ ਵਰ੍ਹਦੇ ਮੀਂਹ 'ਚ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਸੈਕਟਰ 17 ਵਿਖੇ ਉਦਯੋਗ ਭਵਨ ਵਿਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਹ ਭਰਪੂਰ ਰੈਲੀ ਕੀਤੀ ਗਈ, ਜਿਸ ਵਿਚ ਜ਼ਿਲ੍ਹੇ ਭਰ ਤੋਂ ਮੁਲਾਜ਼ਮ ਜੱਥਿਆਂ ਦੇ ਰੂਪ ਵਿਚ ਪਹੁੰਚੇ | ਪੰਜਾਬ ਸੂਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਬੈਨਰ ਹੇਠ ਕੀਤੀ ਇਸ ਰੈਲੀ ਨੂੰ ਵੱਖ ਵੱਖ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ | ਪ੍ਰਮੁੱਖ ਮੰਗਾਂ ਵਿਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਮਾਣਭੱਤੇ 'ਤੇ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਘੱਟੋਂ ਘੱਟ ਹਰਿਆਣਾ ਪੈਟਰਨ 'ਤੇ ਮਾਣਭੱਤਾ ਦਿੱਤਾ ਜਾਵੇ, ਰਹਿੰਦੀਆਂ ਮਹਿੰਗਾਈ ਭੱਤੇ ਦੀਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੇ -ਕਮਿਸ਼ਨ ਦੀ ਰਿਪੋਰਟ ਜਲਦੀ ਤੋਂ ਜਲਦੀ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ 2004 ਤੋਂ ਬਾਅਦ ਦੇ ਕਰਮਚਾਰੀਆਂ ਤੇ ਲਾਗੂ ਕੀਤੀ ਜਾਵੇ, 200 ਰੁ. ਜਬਰੀ ਭੱਤੇ ਦੀ ਕਟੌਤੀ ਬੰਦ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਨਾ ਸ਼ਾਮਿਲ ਸਨ | ਰੈਲੀ 'ਚ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਤੋਂ ਮੁਲਾਜ਼ਮਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਜੇਕਰ ਹਾਲੇ ਵੀ ਸਰਕਾਰ ਨੇ ਜਥੇਬੰਦੀ ਨਾਲ ਗੱਲਬਾਤ ਕਰਨ ਉਪਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਤੰਬਰ ਮਹੀਨੇ ਵਿਚ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਚ ਪੰਜਾਬ ਪੱਧਰ ਦੀ ਰੈਲੀ ਕੀਤੀ ਜਾਵੇਗੀ ਨੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ | ਇਸ ਮੌਕੇ ਪੀ.ਡਬਲਿਊ.ਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਮੰਗਤ ਰਾਮ, ਸੁਰੇਸ਼ ਕੁਮਾਰ, ਸਿਵੇਂਦਰ ਕੁਮਾਰ, ਹਰਪਾਲ ਸਿੰਘ, ਭਜਨ ਸਿੰਘ, ਜਲ ਸਰੋਤ ਪ੍ਰਬੰਧਨ ਨਿਗਮ ਵਲੋਂ ਪਰਮਜੀਤ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ ਰਾਣਾ, ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਗੁਰਦੀਪ ਸਿੰਘ, ਫਰੀਕ ਮੁਹੰਮਦ, ਸਿਆਮ ਸਿੰਘ, ਲਘੂ ਉਦਯੋਗ ਤੋਂ ਪ੍ਰਕਾਸ਼ ਸਿੰਘ, ਅਜਮੇਰ ਸਿੰਘ ਲੌਾਗੀਆਂ, ਜਗਦੀਸ਼ ਸਿੰਘ ਬਾਬਾ, ਸੀਨਾ ਮੁਹਾਲੀ, ਹਰਮੇਸ਼ ਸਿੰਘ ਦੇ ਨਾਲ ਨਾਲ ਦਰਸ਼ਨ ਬਾਬਾ, ਸਿੰਦਰ ਪਾਲ ਸ਼ਰਮਾ, ਸੁਰਿੰਦਰ ਕੁਮਾਰ ਚਰਨ ਸਿੰਘ, ਜੰਗਲੀ ਜੀਵ ਵਿਭਾਗ ਛਤਬੀੜ ਚਿੜੀਆਘਰ ਤੋਂ ਅਮਨਦੀਪ ਸਿੰਘ, ਪ੍ਰਧਾਨ ਲਖਵਿੰਦਰ ਸਿੰਘ, ਸ਼ਿੰਦਰ ਪਾਲ, ਕਰਮਾਪੁਰੀ ਜਨ ਸਕੱਤਰ, ਸਵਰਨ ਸਿੰਘ ਦੇਸੂ ਮਾਜਰਾ ਪ੍ਰਧਾਨ ਜੌਨ ਮੁਹਾਲੀ, ਪੁਸ਼ਪਿੰਦਰ ਪਿੰਕੀ ਸਟੇਟ ਆਗੂ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਨੇ ਸੰਬੋਧਨ ਕੀਤਾ | ਇਸ ਧਰਨੇ ਨੂੰ ਵਿਸ਼ੇਸ਼ ਤੌਰ 'ਤੇ ਸਾਂਝੇ ਮੁਲਾਜ਼ਮ ਮੰਚ ਦੇ ਆਗੂਆਂ ਗੁਰਮੇਲ ਸਿੰਘ ਸਿੱਧੂ ਤੇ ਸੁਖਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਹੋਈਆਂ ਤੇਜ਼ <br/> ਅਗਲੀ ਖ਼ਬਰ ਰਾਜਪਾਲ ਵਲੋਂ ਸੀ.ਸੀ.ਪੀ.ਸੀ.ਆਰ ਦੀ ਸਾਲਾਨਾ ਰਿਪੋਰਟ ਜਾਰੀ <br/>
Ad Position 24
No active advertisement