ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਸੜਕ ਹਾਦਸੇ 'ਚ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟੀਆਂ-ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-08-2019
ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਇਕ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਰਕੇ ਇਕ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ | ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਕਥਿਤ ਦੋਸ਼ੀ ਬੁਲਟ ਮੋਟਰਸਾਈਕਲ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਖਿਲ ਸ਼ਰਮਾ ਪੁੱਤਰ ਰਾਕੇਸ਼ ਕੁਮਾਰ ਸ਼ਰਮਾ ਵਾਸੀ ਮਕਾਨ ਨੰਬਰ 2355 ਸੈਕਟਰ-35 ਸੀ ਚੰਡੀਗੜ੍ਹ ਨੇ ਦੱਸਿਆ ਕਿ ਉਹ ਆਪਣੇ ਕਿਸੇ ਜਾਣਕਾਰ ਨੂੰ ਮਿਲਣ ਲਈ ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਆਇਆ ਹੋਇਆ ਸੀ | ਇਸੇ ਦੌਰਾਨ ਇਕ ਬੁਲਟ ਮੋਟਰਸਾਈਕਲ ਚਾਲਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ | ਹਾਦਸੇ ਤੋਂ ਬਾਅਦ ਕਥਿਤ ਦੋਸ਼ੀ ਬੁਲਟ ਮੋਟਰਸਾਈਕਲ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਰਵੀ ਕੁਮਾਰ ਪੁੱਤਰ ਕੇਸਰ ਸਿੰਘ ਵਾਸੀ ਸ਼ਰਮਾ ਅਸਟੇਟ ਲੋਹਗੜ੍ਹ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪਹੁੰਚੇਗਾ ਮੁਹਾਲੀ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲਾ ਮੱੁਖ ਮੁਲਜ਼ਮ ਕਾਬੂ
Ad Position 24
No active advertisement