ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 10-08-2019
ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਬਲਟਾਣਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਐਕਟਿਵਾ ਚਾਲਕ ਨੂੰ ਸਿਰਫ ਚੰਡੀਗੜ੍ਹ ਵਿਚ ਵਿਕਣਯੋਗ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਲਟਾਣਾ ਚੌਕੀ ਇੰਚਾਰਜ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਐਕਟਿਵਾ 'ਤੇ ਆ ਰਹੇ ਮਨਜੀਤ ਪੁੱਤਰ ਜੈ ਕਰਨ ਵਾਸੀ ਢਕੌਲੀ ਨੂੰ ਰੋਕ ਕੇ ਜਦੋਂ ਐਕਟਿਵਾ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਦੇਸੀ ਸ਼ਰਾਬ ਮਾਰਕਾ ਹਿੰਮਤ ਸੰਤਰਾ ਦੀਆਂ 24 ਬੋਤਲਾਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਇਹ ਸ਼ਰਾਬ ਸਿਰਫ਼ ਚੰਡੀਗੜ੍ਹ ਵਿਖੇ ਵਿਕਣਯੋਗ ਸੀ, ਜਿਸ ਨੂੰ ਕਥਿਤ ਦੋਸ਼ੀ ਸਸਤੇ ਭਾਅ 'ਤੇ ਲਿਆ ਕੇ ਖੇਤਰ ਵਿਚ ਮਹਿੰਗੇ ਭਾਅ 'ਤੇ ਵੇਚਣ ਦਾ ਕੰਮ ਕਰਦਾ ਸੀ | ਪੁਲਿਸ ਨੇ ਮਨਜੀਤ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬੱਚੀਆਂ ਦੇ ਅਗਵਾ ਹੋਣ ਦੀ ਸੂਚਨਾ ਨੇ ਪੁਲਿਸ ਨੂੰ ਪਾਈਆਂ ਭਾਜੜਾਂ ਅਗਲੀ ਖ਼ਬਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪਹੁੰਚੇਗਾ ਮੁਹਾਲੀ
Ad Position 24
No active advertisement