ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਤਹਿਸੀਲਦਾਰ ਨੇ ਜੂਸ ਪਿਲਾ ਕੇ ਖ਼ਤਮ ਕਰਵਾਇਆ ਸਹਾਇਕ ਡਰਾਫਟਸਮੈਨਾਂ ਦਾ ਮਰਨ ਵਰਤ <br/>

Ad Position 21
No active advertisement
ਅਜੀਤ ਡੈਸਕ 10-08-2019
ਪੰਚਕੂਲਾ, 9 ਅਗਸਤ (ਕਪਿਲ)-ਪਿਛਲੇ 13 ਦਿਨਾਂ ਤੋਂ ਪੰਚਕੂਲਾ ਦੇ ਸੈਕਟਰ-5 ਸਥਿਤ ਧਰਨਾ ਸਥਾਨ ਵਿਖੇ ਮਰਨ ਵਰਤ 'ਤੇ ਬੈਠੇ ਹਰਿਆਣਾ ਦੇ ਸਹਾਇਕ ਡਰਾਫਟਸਮੈਨਾਂ ਵਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਤੱਕ ਪੁੱਜਦਾ ਕਰਨ ਦੇ ਪ੍ਰਸ਼ਾਸਨ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ | ਇਸ ਮੌਕੇ ਪੰਚਕੂਲਾ ਦੇ ਤਹਿਸੀਲਦਾਰ ਵੀਰੇਂਦਰ ਕੁਮਾਰ ਨੇ ਧਰਨੇ ਵਾਲੀ ਥਾਂ 'ਤੇ ਪਹੁੰਚ ਕੇ ਸਾਰੇ ਮਰਨ ਵਰਤੀਆਂ ਨੂੰ ਜੂਸ ਪਿਲਾ ਕੇ ਉਨ੍ਹਾਂ ਦਾ ਵਰਤ ਖ਼ਤਮ ਕਰਵਾਇਆ | ਇਸ ਮੌਕੇ ਹਰਿਆਣਾ ਸਹਾਇਕ ਡਰਾਫਟਸਮੈਨ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਪਿਛਲੇ 13 ਦਿਨਾਂ ਤੋਂ ਉਨ੍ਹਾਂ ਦਾ ਮਰਨ ਵਰਤ ਜਾਰੀ ਸੀ ਪਰ ਸਰਕਾਰ ਵਲੋਂ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ ਗਈ | ਉਨ੍ਹਾਂ ਦੱਸਿਆ ਕਿ ਅੱਜ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪੁੱਜਦਾ ਕਰਨ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਗਿਆ | ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ | ਉਨ੍ਹਾਂ ਦੱਸਿਆ ਕਿ ਹਾਲੇ ਤੱਕ ਸਰਕਾਰ ਵਲੋਂ ਨਾ ਤਾਂ ਉਨ੍ਹਾਂ ਨਾਲ ਕੋਈ ਗੱਲਬਾਤ ਕੀਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਦੀ ਮੰਗ ਨੂੰ ਲੈ ਕੇ ਕੋਈ ਭਰੋਸਾ ਮਿਲਿਆ ਹੈ ਜਦਕਿ ਉਨ੍ਹਾਂ ਦੇ ਸਾਥੀ ਪਿਛਲੇ 13 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਹਾਇਕ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ | ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀ ਨਿਯੁਕਤੀ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਜਾਰੀ ਪੱਤਰ 'ਤੇ ਵੀ ਨਾ ਹੋਈ ਨਾਜਾਇਜ਼ ਕਬਜ਼ਿਆਂ ਸਬੰਧੀ ਕਾਰਵਾਈ ਅਗਲੀ ਖ਼ਬਰ ਪੰਜਾਬੀ ਮਿਸਟ੍ਰੈੱਸ ਨੂੰ ਗ਼ਲਤ ਢੰਗ ਨਾਲ ਹੋਈ ਬਦਲੀ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ 'ਤੇ ਸਰਕਾਰੀ ਸੇਵਾ ਤੋਂ ਹਟਾਇਆ
Ad Position 24
No active advertisement