02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2019

ਮੰਗਾਂ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰ ਯੂਨੀਅਨ ਹਰਿਆਣਾ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 14-09-2019
ਪੰਚਕੂਲਾ, 13 ਸਤੰਬਰ (ਕਪਿਲ)-ਸਿੱਖਿਆ ਪ੍ਰੋਵਾਈਡਰ ਯੂਨੀਅਨ ਹਰਿਆਣਾ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜਬਰਦਸਤ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਵਲੋਂ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ 5100 ਸਿੱਖਿਆ ਪ੍ਰੋਵਾਈਡਰਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ ਦੀ ਮੰਗ ਕਰਦੀ ਆ ਰਹੀ ਹੈ, ਪਰ ਸਰਕਾਰ ਵਲੋਂ ਉਨ੍ਹਾਂ ਦੀ ਮੰਗ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਇਹ ਪ੍ਰਦਰਸ਼ਨਕਾਰੀ ਜਿਵੇਂ ਹੀ ਚੰਡੀਗੜ੍ਹ-ਪੰਚਕੂਲਾ ਹਾਊਸਿੰਗ ਬੋਰਡ ਉੱਤੇ ਪਹੁੰਚੇ ਤਾਂ ਚੰਡੀਗੜ੍ਹ ਪੁਲਿਸ ਵਲੋਂ ਇਨ੍ਹਾਂ ਨੂੰ ਰੋਕ ਲਿਆ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀ ਵਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀ ਸਰਕਾਰ ਨਾਲ ਗੱਲਬਾਤ ਕਰਵਾਈ ਜਾਵੇ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਕੁਲਦੀਪ ਪਟਵਾਲ ਨੇ ਕਿਹਾ ਕਿ ਉਨ੍ਹਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਕਈ ਵਾਰ ਗੱਲਬਾਤ ਹੋ ਚੁੱਕੀ ਹੈ, ਪਰ ਕਦੇ ਵੀ ਇਹ ਗੱਲਬਾਤ ਸਿਰੇ ਨਹੀਂ ਚੜ੍ਹੀ, ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜ਼ਬੂਰਨ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਫ਼ੈਸਲਾ ਲੈਣਾ ਪਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਈ ਸਾਲਾਂ ਤੱਕ ਸਰਕਾਰ ਨੂੰ ਸੇਵਾਵਾਂ ਦਿੱਤੀਆਂ ਗਈਆਂ, ਪਰ ਬਾਅਦ 'ਚ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਮੁੜ ਨੌਕਰੀ 'ਤੇ ਬਹਾਲ ਕਰਕੇ ਸਿੱਖਿਆ ਵਿਭਾਗ ਅਧੀਨ ਲਿਆ ਜਾਵੇ | ਉਨ੍ਹਾਂ ਕਿਹਾ ਕਿ 2012 ਵਿਚ ਹੁੱਡਾ ਸਰਕਾਰ ਵਲੋਂ ਸਿੱਖਿਅਤ ਭਾਰਤ ਅਭਿਆਨ ਤਹਿਤ 5100 ਸਿੱਖਿਆ ਪ੍ਰੋਵਾਈਡਰ ਹਰਿਆਣਾ ਅੰਦਰ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਨੂੰ ਸਾਲ 2017 ਵਿਚ ਬਿਨਾਂ ਕੋਈ ਨੋਟਿਸ ਦਿੱਤੇ ਕੱਢ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਨਾਲ ਗੱਲਬਾਤ ਕਰਵਾਈ ਜਾਵੇ ਤਾਂ ਜੋ ਉਹ ਆਪਣੀਆਂ ਮੰਗਾਂ ਮੁੱਖ ਮੰਤਰੀ ਤੱਕ ਪੁੱਜਦੀਆਂ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਲਿਜਾਣ ਦੀ ਕੋਸ਼ਿਸ਼ ਕਰਨ ਵਾਲਾ ਢੋ ਾਗੀ ਸਾਧ ਗਿ੍ਫ਼ਤਾਰ ਅਗਲੀ ਖ਼ਬਰ ਪ੍ਰੀਤ ਲੈਂਡ ਪ੍ਰਮੋਟਰ ਕੰਪਨੀ 'ਚ ਹਿੱਸੇਦਾਰ ਕੰਵਲਜੀਤ ਸਿੰਘ ਆਹਲੂਵਾਲੀਆ ਧੋਖਾਧੜੀ ਦੇ ਮਾਮਲੇ 'ਚ ਗਿ੍ਫ਼ਤਾਰ
Ad Position 24
No active advertisement