ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅਧਿਕਾਰੀਆਂ/ਮੁਲਾਜ਼ਮਾਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਤੇ ਨਤੀਜਾ ਮੁਖੀ ਬਣਾਉਣ ਲਈ ਕਿਹਾ ਹੈ ਤਾਂ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ | ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਨੀਸ਼ ਤਿਵਾੜੀ ਨੇ ਖਰੜ ਦੇ ਵਿਧਾਇਕ ਕੰਵਰ ਸੰਧੂ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਮਿਲ ਕੇ ਸਾਰੇ ਵਿਭਾਗਾਂ ਖ਼ਾਸ ਤੌਰ 'ਤੇ ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਹੋਰਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਦੇਸ਼ ਦਿੱਤਾ ਕਿ ਪੈਨਸ਼ਨਾਂ ਦੇ ਪੈਂਡਿੰਗ ਪਏ ਕੇਸਾਂ ਦਾ ਤੈਅ ਸਮਾਂ ਹੱਦ ਵਿਚ ਨਿਬੇੜਾ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਿਹਤ ਵਿਭਾਗ ਨੂੰ ਕੁਰਾਲੀ ਦੇ ਸਿਵਲ ਹਸਪਤਾਲ ਦੇ ਹੋਰ ਵਿਸਤਾਰ ਦੀ ਸੰਭਾਵਨਾ ਤਲਾਸ਼ਣ ਦਾ ਵੀ ਆਦੇਸ਼ ਦਿੱਤਾ ਤਾਂ ਕਿ ਲੋਕਾਂ ਨੂੰ ਫਾਇਦਾ ਮਿਲ ਸਕੇ | ਸੰਸਦ ਮੈਂਬਰ ਨੇ ਨਗਰ ਨਿਗਮ ਤੇ ਨਗਰ ਕੌਾਸਲਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਤੇ ਪਿੰਡਾਂ ਵਿਚ ਪਾਖਾਨਿਆਂ ਦੇ ਨਿਰਮਾਣ ਵਿਚ ਤੇਜ਼ੀ ਲਿਆਉਣ ਲਈ ਕਿਹਾ | ਇਸ ਦੌਰਾਨ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਨਵਨਿਯੁਕਤ ਚੇਅਰਮੈਨ ਪਵਨ ਦੀਵਾਨ, ਪੰਜਾਬ ਐਗਰੋ ਇੰਡਸਟਰੀ ਐਾਡ ਐਕਸਪੋਰਟ ਬੋਰਡ ਦੇ ਚੇਅਰਮੈਨ ਦਵਿੰਦਰ ਪਾਲੀ, ਐਸ.ਡੀ.ਐਮ. ਮੁਹਾਲੀ ਜਗਦੀਪ ਸਹਿਗਲ, ਐਸ.ਡੀ.ਐਮ. ਖਰੜ ਵਿਨੋਦ ਬਾਂਸਲ, ਐਸ.ਡੀ.ਐਮ. ਡੇਰਾਬੱਸੀ ਪੂਜਾ ਗਰੇਵਾਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਮੁਹਾਲੀ ਕਨੂੰ ਥਿੰਦ, ਇੰਜੀਨੀਅਰ ਨਗਰ ਨਿਗਮ ਦਵਿੰਦਰ ਸਿੰਘ ਦਾਲਮ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸੁੱਖਸਾਗਰ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਹਨ ਸਿੰਘ ਬਠਲਾਣਾ, ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ ਮਨਜੀਤ ਸਿੰਘ ਤੰਗੌਰੀ, ਐਡਵੋਕੇਟ ਕੰਵਰਵੀਰ ਸਿੰਘ ਸਿੱਧੂ ਅਤੇ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਬੰਟੀ ਹਾਜ਼ਰ ਸਨ |