02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2019

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾਂ ਵਿਚ ਧਾਰਮਿਕ ਸਾਹਿਤ ਵੰਡਿਆ ਜਾਵੇਗਾ-ਰੰਧਾਵਾ

Ad Position 21
No active advertisement
ਅਜੀਤ ਡੈਸਕ 14-09-2019
ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁਜੱਸਮੇ, ਅਕਾਲ ਜੋਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ | ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਤਾਬਦੀ ਸਮਾਗਮ ਵੱਡੇ ਪੱਧਰ ਤੇ ਮਨਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਮਹਾਨ ਦਿਨ ਤੇ ਦੇਸ ਵਿਦੇਸ਼ ਤੋਂ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੇ ਠਹਿਰਨ, ਲੰਗਰ, ਮੈਡੀਕਲ ਸੇਵਾਵਾਂ ਅਤੇ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਮਾਗਮ ਜਿੱਥੇ ਸਮੁੱਚੇ ਪੰਜਾਬ ਵਿਚ ਵੱਖ ਵੱਖ ਸਹਿਰਾ ਵਿਚ ਚੱਲਣਗੇ ਉੱਥੇ ਖ਼ਾਸ ਕਰਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਆਯੋਜਿਤ ਕਰਵਾਏ ਜਾਣ ਵਾਲੇ ਸਮਾਗਮ ਵੇਖਣਯੋਗ ਹੋਣਗੇ | ਸ. ਰੰਧਾਵਾ ਨੇ ਕਿਹਾ ਕਿ ਇਸ ਸ਼ਤਾਬਦੀ ਸਮਾਗਮ ਮੌਕੇ ਜਿੱਥੇ ਜੇਲ੍ਹਾਂ ਵਿਚ ਬੰਦ 550 ਚੰਗੇ ਆਚਰਨ ਵਾਲੇ ਕੈਦੀਆਂ ਨੂੰ ਵੀ ਰਿਹਾਅ ਕੀਤੇ ਜਾਣ ਦੀ ਤਜਵੀਜ਼ ਹੈ ਉੱਥੇ ਜੇਲ੍ਹਾਂ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਧਾਰਮਿਕ ਲਿਟਰੇਚਰ ਵੀ ਵੰਡਿਆ ਜਾਵੇਗਾ ਜਿਸ ਵਿਚ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਵੀਰ ਸਿੰਘ ਵਲੋਂ ਲਿਖੀਆਂ ਪੁਸਤਕਾਂ ਜਿੰਨ੍ਹਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਬਿ੍ਤਾਂਤ ਦਰਸਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਬਾਕੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਵਾਲਾ ਧਾਰਮਿਕ ਲਿਟਰੇਚਰ ਜੋ ਮਾਨਵਤਾ ਦਾ ਰਾਹ ਦੁਸੇਰਾ ਹੈ ਸਮੇਤ ਹੋਰ ਵੀ ਲਿਟਰੇਚਰ ਵੰਡਿਆ ਜਾਵੇਗਾ | ਸ ਰੰਧਾਵਾ ਨੇ ਦੱਸਿਆ ਕਿ ਜੇਲ੍ਹਾਂ ਵਿਚ ਬੰਦ ਕੈਦੀਆ ਨੂੰ ਇਹ ਲਿਟਰੇਚਰ ਮੁਹੱਈਆ ਕਰਵਾਉਣ ਦਾ ਮੰਤਵ ਹੈ ਕਿ ਅਜਿਹੇ ਲੋਕਾਂ ਦੀ ਮਨੋਬਿਰਤੀ ਵਿਚ ਬਦਲਾਅ ਆ ਸਕੇ ਤੇ ਉਹ ਵੀ ਸਮਾਜ ਦਾ ਚੰਗਾ ਹਿੱਸਾ ਬਣ ਕੇ ਜ਼ਿੰਦਗੀ ਜੀ ਸਕਣ | ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਹਰੇਕ ਜੇਲ੍ਹਾਂ ਵਿਚ 5-5 ਸੈੱਟਾਂ ਵਿਚ 550-550 ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਇਹ ਉਪਰਾਲਾ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਅਤੇ ਖ਼ਾਸ ਕਰਕੇ 'ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫਾੳਾੂਡੇਸ਼ਨ ' ਵਲੋਂ ਕਰਵਾਇਆ ਜਾਵੇਗਾ | ਇਸ ਮੌਕੇ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਗੁਰਦਰਸ਼ਨ ਸਿੰਘ ਰੰਧਾਵਾ, ਰੁਪਿੰਦਰ ਸਿੰਘ ਸਾਮਪੁਰਾ, ਹਰਜੀਤ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਅਤੇ ਓਕਾਰ ਸਿੰਘ ਵਲੋਂ ਕੈਬਨਿਟ ਮੰਤਰੀ ਨੂੰ ਪਹਿਲਾ ਸੈੱਟ ਭੇਟ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ ਅਗਲੀ ਖ਼ਬਰ ਸਵਰਾਜ ਨੇ ਪੰਜਾਬ ਵਿਖੇ 46 ਵਰਕਸ਼ਾਪਾਂ 'ਚ ਮੈਗਾ ਸਰਵਿਸ ਕੈਂਪ ਲਗਾਏ
Ad Position 24
No active advertisement