ਖਰੜ, 13 ਸਤੰਬਰ (ਜੰਡਪੁਰੀ)-ਸ਼ਹਿਰ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਥਾਣਾ ਸਿਟੀ ਖਰੜ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਦਾ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ 'ਤੇ ਲਗਾਮ ਕੱਸਣ ਬਦਲੇ ਸਾਂਝੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਰਾਣਾ, ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ. ਸੈੱਲ ਖਰੜ ਦੇ ਪ੍ਰਧਾਨ ਅਮਨ ਸ਼ਰਮਾ, 'ਆਪ' ਪਾਰਟੀ ਦੇ ਆਗੂ ਹਰਜੀਤ ਸਿੰਘ ਬੰਟੀ, ਕਾਂਗਰਸ ਪਾਰਟੀ ਤੋਂ ਕੌਾਸਲਰ ਸੁਨੀਲ ਕੁਮਾਰ, ਕੌਾਸਲਰ ਸੋਹਣ ਸਿੰਘ ਛੱਜੂਮਾਜਰਾ, ਸਮਾਜ ਸੇਵੀ ਤੇ ਕਾਰੋਬਾਰੀ ਅਮਨ ਖੰਨਾ (ਮਨੀ) ਆਦਿ ਨੇ ਦੱਸਿਆ ਕਿ ਜਦੋਂ ਤੋਂ ਸਿਟੀ ਥਾਣਾ ਖਰੜ ਦੇ ਮੌਜੂਦਾ ਐਸ. ਐਚ. ਓ. ਸਰਬਜੀਤ ਸਿੰਘ ਚੀਮਾ ਨੇ ਆਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਸ਼ਹਿਰ ਅੰਦਰ ਨਸ਼ਿਆਂ ਨੂੰ ਠੱਲ੍ਹ ਪਈ ਹੈ | ਇਸ ਤੋਂ ਇਲਾਵਾ ਸ਼ਹਿਰ ਅੰਦਰ ਲੜਾਈ-ਝਗੜਿਆਂ ਅਤੇ ਹੋਰਨਾਂ ਅਪਰਾਧਾਂ 'ਚ ਵੀ ਕਮੀ ਵੇਖਣ ਨੂੰ ਮਿਲੀ ਹੈ | ਇਸ ਮੌਕੇ ਥਾਣਾ ਮੁਖੀ ਵਲੋਂ ਵਫ਼ਦ ਨਾਲ ਸ਼ਹਿਰ ਦੀਆਂ ਹੋਰਨਾਂ ਸਮੱਸਿਆਵਾਂ ਸਬੰਧੀ ਵਿਚਾਰ-ਚਰਚਾ ਕਰਦਿਆਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਗਈ | ਉਨ੍ਹਾਂ ਲੋਕਾਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਵੀ ਕੀਤੀ |