ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਸੜਕ ਹਾਦਸੇ ਵਿਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-09-2019
ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਬੀਤੀ ਦੇਰ ਰਾਤ ਜ਼ੀਰਕਪੁਰ-ਪਟਿਆਲਾ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸੁਨੀਲ ਪੁੱਤਰ ਭੀਮ ਸੈਨ ਅਤੇ ਦਵਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਰਾਜਪੁਰਾ ਬੀਤੀ ਰਾਤ ਕਰੀਬ 11 ਵਜੇ ਆਪਣੀ ਕਾਰ ਵਿਚ ਸਵਾਰ ਹੋ ਕੇ ਰਾਜਪੁਰਾ ਵਲੋਂ ਜ਼ੀਰਕਪੁਰ ਵੱਲ ਨੂੰ ਆ ਰਹੇ ਸਨ ਅਤੇ ਜਦੋਂ ਉਹ ਗੁਰਦੁਆਰਾ ਨਾਭਾ ਸਾਹਿਬ ਦੇ ਕੋਲ ਪਹੁੰਚੇ ਤਾਂ ਪਿੱਛੋਂ ਤੇਜ ਰਫ਼ਤਾਰ ਆ ਰਹੀ ਵੋਲਵੋ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਕਾਰ ਖਤਾਨਾਂ ਵਿਚ ਜਾ ਡਿੱਗੀ | ਇਸ ਹਾਦਸੇ ਦੌਰਾਨ ਸੁਨੀਲ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦਵਿੰਦਰ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਹਾਦਸੇ ਲਈ ਕਥਿਤ ਦੋਸ਼ੀ ਕਾਰ ਚਾਲਕ ਦੀ ਪਛਾਣ ਅਜੇ ਕੁਮਾਰ ਪੁੱਤਰ ਧਰਮ ਪਾਲ ਵਾਸੀ ਹਰਿਆਣਾ ਵਜੋਂ ਹੋਈ ਹੈ ਅਤੇ ਕਾਰ ਵੀ ਦਿੱਲੀ ਨੰਬਰ ਦੀ ਦੱਸੀ ਜਾ ਰਹੀ ਹੈ | ਪੁਲਿਸ ਨੇ ਕਥਿਤ ਦੋਸ਼ੀ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਾਹਨ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਰਹੇਗੀ ਪ੍ਰਵਾਵਿਤ
Ad Position 24
No active advertisement