ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ <br/>

Ad Position 21
No active advertisement
ਐੱਸ. ਏ. ਐੱਸ. ਨਗਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਮਗਨਰੇਗਾ ਮੁਲਾਜ਼ਮ | ਤਸਵੀਰ : ਅਮਰਜੀਤ ਸਿੰਘ <br/> 20-09-2019
ਐੱਸ. ਏ. ਐੱਸ. ਨਗਰ 19 ਸਤੰਬਰ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਅੰਦਰ ਵੱਖ-ਵੱਖ ਆਰਜ਼ੀ ਆਸਾਮੀਆਂ 'ਤੇ ਕੰਮ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਬਿਨਾਂ ਕਿਸੇ ਦੋਸ਼ ਤੋਂ ਨੌਕਰੀ ਤੋਂ ਫਾਰਗ ਕੀਤੇ ਮੁਲਾਜ਼ਮਾਂ ਨੂੰ ਬਹਾਲ ਕਰਨ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਲਈ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ, ਏ. ਪੀ. ਓ. ਰਾਜਵੀਰ ਕੌਰ ਤੇ ਮਨਜਿੰਦਰ ਕੌਰ ਨੇ ਦੱਸਿਆ ਕਿ ਪੂਰੇ ਪੰਜਾਬ ਅੰਦਰ ਉਹ ਪਿਛਲੇ 10 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਅੰਦਰ ਵੱਖ-ਵੱਖ ਆਰਜ਼ੀ ਆਸਾਮੀਆਂ 'ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਭਰਤੀ ਸਰਕਾਰ ਵਲੋਂ ਰੈਗੂਲਰ ਭਰਤੀ ਦੌਰਾਨ ਅਪਨਾਏ ਜਾਂਦੇ ਮਾਪਦੰਡਾਂ ਅਨੁਸਾਰ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਗੁਜਾਰੇ ਯੋਗ ਤਨਖਾਹ ਵੀ ਨਹੀਂ ਮਿਲ ਰਹੀ | ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਰੈਗੂਲਰ ਕਰਨ ਦਾ ਰਿਕਾਰਡ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾਵੇ, ਬਿਨਾਂ ਕਿਸੇ ਦੋਸ਼ ਤੋਂ ਨੌਕਰੀ ਤੋਂ ਫਾਰਗ ਕੀਤੇ ਮੁਲਾਜ਼ਮਾਂ ਨੂੰ ਬਹਾਲ ਕੀਤੀ ਜਾਵੇ, ਮੈਡੀਕਲ ਸਹੂਲਤ ਦਿੱਤੀ ਜਾਵੇ, ਟੀ. ਏ. ਵਿਚ ਵਾਧਾ ਕੀਤਾਜਾਵੇ, ਮੋਬਾਈਲ ਇੰਟਰਨੈੱਟ ਭੱਤਾ ਦਿੱਤਾ ਜਾਵੇ, ਉਨ੍ਹਾਂ ਦਾ ਈ. ਪੀ. ਐਫ. ਕੱਟਿਆ ਜਾਵੇ, ਐਨ. ਓ. ਸੀ. ਰਾਹੀਂ ਬਦਲੀਆਂ ਕੀਤੀਆਂ ਜਾਣ, ਡਿਊਟੀ ਦੌਰਾਨ ਮੌਤ ਵਾਲੇ ਕੇਸਾਂ ਵਿਚ ਯੋਗਤਾ ਅਨੁਸਾਰ ਵਾਰਸਾਂ ਨੂੰ ਨੌਕਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਸਾਲ 2016 ਵਿਚ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੇਸ ਪ੍ਰਸੋਨਲ ਵਿਭਾਗ ਨੂੰ ਭੇਜਿਆ ਗਿਆ ਸੀ ਅਤੇ ਮੌਜੂਦਾ ਸਰਕਾਰ ਦਾ ਵੀ ਕਹਿਣਾ ਹੈ ਕਿ ਮਗਨਰੇਗਾ ਦਾ ਕੇਸ ਵਿਚਾਰ ਅਧੀਨ ਹੈ, ਜਦਕਿ ਮਗਨਰੇਗਾ ਮੁਲਾਜ਼ਮਾਂ ਦੇ ਕੇਸ ਨੂੰ ਪੰਜਾਬ ਸਰਕਾਰ ਵਲੋਂ ਕਿਸੇ ਵੀ ਕੈਬਨਿਟ ਮੀਟਿੰਗ ਵਿਚ ਨਹੀਂ ਵਿਚਾਰਿਆ ਗਿਆ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਅੰਦਰ ਸੈਂਟਰ ਸਕੀਮ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਇਕ ਪਾਲਿਸੀ ਤਹਿਤ ਵਿਭਾਗ 'ਚ ਪੱਕਾ ਕੀਤਾ ਜਾ ਚੁੱਕਾ ਹੈ, ਲਿਹਾਜ਼ਾ ਇਹ ਪਾਲਿਸੀ ਮਗਨਰੇਗਾ ਮੁਲਾਜ਼ਮਾਂ 'ਤੇ ਵੀ ਇੰਨ੍ਹ-ਬਿੰਨ੍ਹ ਲਾਗੂ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਬੀਤੇ ਦਿਨੀਂ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਨਾਲ ਹੋਈਆਂ ਮੀਟਿੰਗਾਂ ਦੌਰਾਨ ਜੋ ਮੰਗਾਂ ਪ੍ਰਵਾਨ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਇਸ ਮੌਕੇ ਵੰਦਨਾ ਸਿੰਗਲਾ, ਕੰਵਲਜੀਤ ਸਿੰਘ, ਬਲਾਕ ਪ੍ਰਧਾਨ ਸ਼ੀਤਲ ਸਿੰਘ, ਪਰਮਜੀਤ ਸਿੰਘ ਅਬਿਆਣਾ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਬਲਜੀਤ ਸਿੰਘ, ਤੇਜਿੰਦਰ ਸਿੰਘ, ਬੰਟੀ ਕੁਮਾਰ, ਨਵੀਸ਼ ਸੈਣੀ, ਗੁਰਪ੍ਰੀਤ ਸਿੰਘ ਤੇ ਸਤੀਸ਼ ਕੁਮਾਰ ਤੋਂ ਇਲਾਵਾ ਜ਼ਿਲ੍ਹਾ ਮੁਹਾਲੀ ਦੇ ਤਿੰਨ ਬਲਾਕਾਂ ਮੁਹਾਲੀ, ਡੇਰਾਬੱਸੀ ਤੇ ਖਰੜ ਦੇ ਮਗਨਰੇਗਾ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਵਲੋਂ 61.84 ਲੱਖ ਦੀ ਲਾਗਤ ਵਾਲੀ ਨਵੀਂ ਪਾਈਪ ਲਾਈਨ ਪਾਉਣ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਖਰੜ ਦੀ ਚੋਣ
Ad Position 24
No active advertisement