ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ <br/>

Ad Position 21
No active advertisement
ਸ਼ਬਦ ਗਾਇਨ ਮੁਕਾਬਲੇ ਦੇ ਵਿਦਿਆਰਥੀਆਂ ਨਾਲ ਨਗਰ ਕੌ ਾਸਲ ਅਧਿਕਾਰੀ ਅਤੇ ਹੋਰ | ਤਸਵੀਰ : ਵਿੱਦਿਆ ਸਾਗਰ <br/> 20-09-2019
ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਗੁਰਦੁਆਰਾ ਸਿੰਘ ਸਭਾ ਲਾਲੜੂ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਾਸਲ ਲਾਲੜੂ ਵਲੋਂ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਾਲੜੂ ਖੇਤਰ ਦੇ ਅੱਧੀ ਦਰਜਨ ਪਿੰਡਾਂ ਤੋਂ ਆਏ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਨਗਰ ਕੌਾਸਲ ਲਾਲੜੂ ਦੇ ਪ੍ਰਧਾਨ ਬੁੱਲੂ ਸਿੰਘ ਰਾਣਾ ਅਤੇ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਮੁਕਾਬਲੇ ਦੇ ਜੇਤੂ ਬੱਚਿਆਂ ਦੀ ਹੌਾਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਵਿਚ ਬੱਚਿਆਂ ਦੇ ਸ਼ਬਦ ਗਾਇਨ ਕੀਰਤਨ, ਗੁਰਬਾਣੀ ਉਚਾਰਨ, ਪੇਂਟਿੰਗ ਮੁਕਾਬਲੇ ਵੱਖ-ਵੱਖ ਸਕੂਲਾਂ ਅਤੇ ਧਾਰਮਿਕ ਸਥਾਨਾਂ 'ਤੇ ਜਾ ਕੇ ਕਰਵਾਏ ਜਾ ਰਹੇ ਹਨ | ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸੰਗੀਤ ਅਕੈਡਮੀ ਤਸਿੰਬਲੀ ਦੇ ਇੰਚਾਰਜ ਗੁਰਵਿੰਦਰ ਸਿੰਘ ਅਤੇ ਕਥਾਵਾਚਕ ਗੁਰਪਾਲ ਸਿੰਘ ਬੜਾਣਾ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ | ਨਗਰ ਕੌਾਸਲ ਅਧਿਕਾਰੀਆਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਲਾਲੜੂ ਤੋਂ ਰਾਮ ਗੋਪਾਲ, ਕੌਾਸਲਰ ਪੂਨਮ ਰਾਣੀ, ਗਿਆਨੀ ਗੁਰਜੰਟ ਸਿੰਘ, ਕਰਮ ਸਿੰਘ ਧਰਮਗੜ੍ਹ ਸਮੇਤ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਚਾਰ ਸਾਲਾਂ ਤੋਂ ਕਿਸਾਨ ਸੁਖਵਿੰਦਰ ਸਿੰਘ ਨੇ ਨਹੀਂ ਲਗਾਈ ਪਰਾਲੀ ਨੂੰ ਅੱਗ ਅਗਲੀ ਖ਼ਬਰ ਗੁੜਗਾਓਾ ਰੈਪਿਡ ਮੈਟਰੋ ਲਈ ਨਵਾਂ ਕੀਤਾ ਕਰਾਰ
Ad Position 24
No active advertisement