ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਸੈਕਟਰ-69 'ਚ ਖੁੱਲ੍ਹੇ ਠੇਕੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਲਦ ਤਬਦੀਲ ਕਰਨ ਦੇ ਹੁਕਮ

Ad Position 21
No active advertisement
ਅਜੀਤ ਡੈਸਕ 20-09-2019
ਐੱਸ. ਏ. ਐੱਸ. ਨਗਰ, 19 ਸਤਬੰਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-69 'ਚ ਗ੍ਰੇਸ਼ੀਅਨ ਹਸਪਤਾਲ ਦੇ ਸਾਹਮਣੇ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਵਲੋਂ ਜਲਦ ਤਬਦੀਲ ਕਰਨ ਸਬੰਧੀ ਮੁਹਾਲੀ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਗਏ ਹਨ | ਇਸ ਠੇਕੇ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-69 ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ | ਇਸ ਸਬੰਧੀ ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-69 ਵਲੋਂ ਮਾਣਯੋਗ ਅਦਾਲਤ ਵਿਚ ਦਾਇਰ ਕੀਤੀ ਗਈ ਇਕ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਮਾਣਯੋਗ ਮੁੱਖ ਜੱਜਾਂ 'ਤੇ ਆਧਾਰਿਤ ਡਵੀਜਨ ਬੈਂਚ ਨੇ ਗਮਾਡਾ, ਡਿਪਟੀ ਕਮਿਸ਼ਨਰ ਮੁਹਾਲੀ, ਈ. ਟੀ. ਓ. ਮੁਹਾਲੀ ਅਤੇ ਐੱਸ. ਐੱਸ. ਪੀ ਮੁਹਾਲੀ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਅਗਲੇ ਅੱਠ ਹਫ਼ਤਿਆਂ ਦੇ ਅੰਦਰ-ਅੰਦਰ ਇਸ ਠੇਕੇ ਨੂੰ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕੀਤੇ ਜਾਣ ਦੇ ਹੁਕਮ ਸੁਣਾਏ ਹਨ | ਅਦਾਲਤ ਵਿਚ ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰ ਦੇ ਵਕੀਲ ਜੇ. ਐਸ. ਚਾਹਲ ਅਤੇ ਵਕੀਲ ਸੌਰਵ ਭਾਟੀਆ ਨੇ ਅਦਾਲਤ ਨੂੰ ਦੱਸਿਆ ਕਿ ਇਹ ਠੇਕਾ ਗ੍ਰੇਸ਼ੀਅਨ ਹਸਪਤਾਲ ਅਤੇ ਦੂਨ ਇੰਟਨੈਸ਼ਨਲ ਸਕੂਲ ਦੇ ਬਿਲਕੁਲ ਵਿਚਕਾਰ ਸਥਿਤ ਹੈ ਅਤੇ ਇਸ ਦੇ ਨੇੜੇ ਹੀ ਇਕ ਮੰਦਰ ਵੀ ਮੌਜੂਦ ਹੈ | ਉਨ੍ਹਾਂ ਕਿਹਾ ਕਿ ਠੇਕੇ ਦੇ ਮਾਲਕਾਂ ਵਲੋਂ ਗਮਾਡਾ ਨੂੰ ਇਹ ਲਿਖ ਕੇ ਦਿੱਤਾ ਜਾਂਦਾ ਹੈ ਕਿ ਜੇਕਰ ਵਸਨੀਕਾਂ ਦੀ ਕਿਸੇ ਸੰਸਥਾ ਵਲੋਂ ਠੇਕੇ ਦੇ ਮੌਜੂਦ ਹੋਣ 'ਤੇ ਇਤਰਾਜ਼ ਹੋਵੇਗਾ ਤਾਂ ਉਹ ਆਪਣਾ ਠੇਕਾ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕਰ ਲਵੇਗਾ | ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਬੰਧੀ ਪਟੀਸ਼ਨਰ ਵਲੋਂ ਕਈ ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਠੇਕੇ ਨੂੰ ਤਬਦੀਲ ਕਰਨ ਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਖੇੜਾ ਵਿਖੇ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ ਸਪੋਰਟਸ ਮੀਟ ਕਰਵਾਈ <br/>
Ad Position 24
No active advertisement