ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਖੇੜਾ ਵਿਖੇ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 20-09-2019
ਖਿਜ਼ਰਾਬਾਦ, 19 ਸਤੰਬਰ (ਰੋਹਿਤ ਗੁਪਤਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਖੇੜਾ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜ਼ਮੀਨ ਵਿਚ ਹੀ ਖਪਾਉਣ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਮਾਜਰੀ ਡਾ: ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਵੀ ਮਾਰ ਜਾਂਦੇ ਹਨ | ਉਨ੍ਹਾਂ ਬਲਾਕ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰਨਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਆਪੋ-ਆਪਣੇ ਪਿੰਡਾਂ ਦੇ ਗੁਰੂ-ਘਰਾਂ ਵਿਚੋਂ ਸਪੀਕਰਾਂ ਰਾਹੀਂ ਮੁਨਾਦੀ ਕਰਵਾਉਣ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਣ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਹੈਪੀ ਸੀਡਰ ਮਸ਼ੀਨ ਦੀ ਵਰਤੋਂ ਨਾਲ ਕੰਬਾਇਨ ਨਾਲ ਕੱਟੇ ਝੋਨੇ ਵਿਚ ਸਿੱਧੇ ਹੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਇਕ ਤਾਂ ਬਿਜਾਈ ਸਮੇਂ ਸਿਰ ਹੋ ਜਾਂਦੀ ਹੈ, ਦੂਜਾ ਨਦੀਨ ਘੱਟ ਹੁੰਦੇ ਹਨ ਅਤੇ ਪਾਣੀ ਦੀ ਬੱਚਤ ਵੀ ਹੁੰਦੀ ਹੈ | ਇਸ ਮੌਕੇ ਬਾਗ਼ਬਾਨੀ ਵਿਕਾਸ ਅਫ਼ਸਰ ਡਾ: ਤਰਲੋਚਨ ਸਿੰਘ ਨੇ ਬਾਗ਼ਬਾਨੀ ਵਿਭਾਗ ਦੀਆਂ ਸਕੀਮਾਂ ਅਤੇ ਸੋਨੀਆ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਰੀਅਨਜ਼ ਗਰੁੱਪ ਦੇ ਉੱਤਰ-ਪੂਰਬੀ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ ਅਗਲੀ ਖ਼ਬਰ ਸੈਕਟਰ-69 'ਚ ਖੁੱਲ੍ਹੇ ਠੇਕੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਲਦ ਤਬਦੀਲ ਕਰਨ ਦੇ ਹੁਕਮ
Ad Position 24
No active advertisement