19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਆਰੀਅਨਜ਼ ਗਰੁੱਪ ਦੇ ਉੱਤਰ-ਪੂਰਬੀ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ

Ad Position 21
No active advertisement
ਅਜੀਤ ਡੈਸਕ 20-09-2019
ਚੰਡੀਗੜ੍ਹ, 19 ਸਤੰਬਰ (ਅ.ਬ)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਉੱਤਰ-ਪੂਰਬੀ ਵਿਦਿਆਰਥੀਆਂ ਨੇ ਆਪਣੇ ਕੈਂਪਸ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਇਕ ਫਰੈਸ਼ਰ ਪਾਰਟੀ ਕੀਤੀ | ਰਾਜਪੁਰਾ ਦੇ ਡੀ.ਐੱਸ.ਪੀ., ਅਕਾਸ਼ਦੀਪ ਔਲਖ ਇਸ ਮੌਕੇ 'ਤੇ ਮੁੱਖ ਮਹਿਮਾਨ ਸਨ, ਜਦਕਿ ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ.ਅੰਸ਼ੂ ਕਟਾਰੀਆ ਨੇ ਪ©ੋਗਰਾਮ ਦੀ ਪ੍ਰਧਾਨਗੀ ਕੀਤੀ | ਨਾਰਥ ਈਸਟ ਦੇ ਵੱਖ-ਵੱਖ ਵਿਭਾਗਾਂ ਇੰਜਨੀਅਰਿੰਗ, ਲਾਅ, ਮੈਨੇਜਮੈਂਟ, ਐਗਰੀਕਲਚਰ, ਨਰਸਿੰਗ ਆਦਿ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲਿਆ | ਅਕਾਸ਼ਦੀਪ ਔਲਖ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਰਾਜਪੁਰਾ-ਪਟਿਆਲਾ ਬੈਲਟ ਪੰਜਾਬ ਵਿੱਚ ਸਿੱਖਿਆ ਬੈਲਟ ਬਣ ਗਿਆ ਹੈ | ਇਸ ਖੇਤਰ ਵਿੱਚ ਰਹਿੰਦੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀ ਸਾਡੇ ਮਹਿਮਾਨ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਲਈ ਖੇਤਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ ਸਾਡਾ ਮੁੱਖ ਫਰਜ਼ ਹੈ | ਡਾ.ਅੰਸ਼ੂ ਕਟਾਰੀਆ ਨੇ ਵਿਦਿਆਰਥੀਆਂ ਨੂੰ ਨਾਰਥ ਈਸਟ ਦੇ ਸਾਰੇ ਵਿਦਿਆਰਥੀਆਂ ਦੀ ਮੇਜ਼ਬਾਨੀ ਲਈ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਨੇੜੇ ਆਰੀਅਨ ਕਾਲਜ ਉ ੱਤਰ-ਪੂਰਬੀ ਰਾਜਾਂ ਦੇ ਵਿਦਿਆਰਥੀਆਂ ਦਾ ਪਸੰਦੀਦਾ ਸਥਾਨ ਬਣ ਗਿਆ ਹੈ | ਆਰੀਅਨਜ਼ ਵਿੱਚ 500 ਤੋਂ ਵੱਧ ਵਿਦਿਆਰਥੀ ਪਹਿਲਾਂ ਹੀ ਪੜ੍ਹ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਖੇੜਾ ਵਿਖੇ ਕੈਂਪ ਲਗਾਇਆ
Ad Position 24