ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਸੈਕਟਰ-60 ਦੀ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਡੀ. ਸੀ. ਮੁਹਾਲੀ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 20-09-2019
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਇੱਥੋਂ ਦੇ ਸੈਕਟਰ-60 ਦੀ ਐਚ. ਐਮ. ਹਾਊਸਿੰਗ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਦੀ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਪ੍ਰਬੰਧਾਂ 'ਚ ਕੀਤੇ ਗਏ ਸੁਧਾਰ ਨੂੰ ਲੈ ਕੇ ਧੰਨਵਾਦੀ ਮਤਾ ਪਾਸ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਪੀ. ਐਲ. ਧਾਮੀ ਅਤੇ ਪ੍ਰਧਾਨ ਕਰਨਲ ਅਮਰੀਕ ਸਿੰਘ ਮਾਵੀ ਨੇ ਦੱਸਿਆ ਕਿ ਸੈਕਟਰ-60 ਦੇ ਐਚ. ਐਮ. ਮਕਾਨਾਂ ਨੇੜੇ ਸੜਕ 'ਤੇ ਬਹੁਤ ਜ਼ਿਆਦਾ ਖੱਡੇ ਪਏ ਹੋਏ ਸਨ ਤੇ ਉਨ੍ਹਾਂ ਵਲੋਂ ਇਨ੍ਹਾਂ ਦੀ ਮੁਰੰਮਤ ਲਈ ਪਿਛਲੇ ਦੋ ਸਾਲਾਂ ਤੋਂ ਨਗਰ ਨਿਗਮ ਦਫ਼ਤਰ ਦੇ ਗੇੜੇ ਮਾਰਨ ਦੇ ਨਾਲ-ਨਾਲ ਲਿਖਤੀ ਤੌਰ 'ਤੇ ਵੀ ਦਿੱਤਾ ਗਿਆ ਸੀ, ਪਰ ਕੋਈ ਕਾਰਵਾਈ ਨਹੀਂ ਹੋਈ, ਜਦਕਿ ਡਿਪਟੀ ਕਮਿਸ਼ਨਰ ਮੁਹਾਲੀ ਦੀ ਇਕ ਫੇਰੀ ਤੋਂ ਤੁਰੰਤ ਬਾਅਦ ਸਥਾਨਕ ਨਿਗਮ ਪ੍ਰਸ਼ਾਸਨ ਨੇ ਹਰਕਤ 'ਚ ਆਉਂਦਿਆਂ ਨਾ ਕੇਵਲ ਉਨ੍ਹਾਂ ਦੇ ਸੈਕਟਰ ਵਿਚਲੀ ਸੜਕ 'ਤੇ ਪਏ ਖੱਡਿਆਂ ਦੀ ਮੁਰੰਮਤ ਕਰਵਾਈ, ਸਗੋਂ ਹੋਰਨਾਂ ਸੈਕਟਰਾਂ 'ਚ ਵੀ ਸੜਕਾਂ 'ਤੇ ਪਏ ਇਸ ਤਰ੍ਹਾਂ ਦੇ ਖੱਡਿਆਂ ਨੂੰ ਭਰਿਆ ਗਿਆ | ਉਨ੍ਹਾਂ ਕਿਹਾ ਕਿ ਜਿਸ ਕੰਮ ਲਈ ਉਹ ਪਿਛਲੇ ਦੋ ਸਾਲਾਂ ਤੋਂ ਨਗਰ ਨਿਗਮ ਦਫ਼ਤਰ ਦੇ ਗੇੜੇ ਮਾਰ ਰਹੇ ਸਨ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਨੇ ਬਿਨਾਂ ਦੇਰੀ ਤੋਂ ਕਰਵਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਲਈ ਉਹ ਸ਼ਲਾਘਾ ਦੇ ਪਾਤਰ ਹਨ | ਇਸ ਮੌਕੇ ਸੁਸਾਇਟੀ ਦੇ ਸੀਨੀਅਰ ਵਾਈਸ ਪ੍ਰਧਾਨ ਮਦਨ ਸਿੰਘ, ਵਾਈਸ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਤੇ ਗੁਰਚਰਨ ਸਿੰਘ, ਸੈਕਟਰੀ ਅਜੀਤ ਸਿੰਘ ਤੇ ਫਾਈਨਾਂਸ ਸਕੱਤਰ ਰਜਿੰਦਰ ਸਿੰਘ ਸਿੱਧੂ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਵਧਦੀ ਆਬਾਦੀ ਨੂੰ ਕੰਟਰੋਲ ਕਰਨ ਦੇ ਸਦਰੰਭ 'ਚ ਕੰਗ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਬਲਾਕ ਮਾਜਰੀ ਵਿਖੇ ਮਗਨਰੇਗਾ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
Ad Position 24
No active advertisement