ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਮਿਸ਼ਨ ਤੰਦਰੁਸਤ ਪੰਜਾਬ ਤਹਿਤ 'ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ' ਦੀ ਪਹਿਲੀ ਰਿਪੋਰਟ ਜਾਰੀ

Ad Position 21
No active advertisement
ਅਜੀਤ ਡੈਸਕ 20-09-2019
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ 'ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ' ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ਹੈ | ਸ. ਪਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਇਹ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਪੰਜਾਬ ਵਿਜਨ ਜ਼ੀਰੋ ਐਕਸੀਡੈਂਟ ਟੀਮ ਨੇ ਪੰਜਾਬ ਪੁਲਿਸ ਦੇ ਟ੍ਰੈਫਿਕ ਵਿਭਾਗ ਨਾਲ ਮਿਲ ਕੇ ਤਿਆਰ ਕੀਤੀ ਹੈ | ਉਨ੍ਹਾਂ ਦੱਸਿਆ ਕਿ ਰਿਪੋਰਟ ਦੇ ਪਹਿਲੇ ਹਿੱਸੇ ਵਿਚ, ਸੂਬੇ ਭਰ ਦੇ 12 ਜ਼ਿਲਿ੍ਹਆਂ ਵਿਚ 391 ਪੰਜਾਬ ਸੜਕ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ | ਇਨ੍ਹਾਂ 'ਚੋਂ 256 (65 ਫ਼ੀਸਦੀ) ਬਲੈਕ ਸਪਾਟਸ ਪੰਜਾਬ ਦੇ ਕੌਮੀ ਰਾਜ ਮਾਰਗਾਂ 'ਤੇ, 66 (17 ਫ਼ੀਸਦੀ) ਸਪਾਟਸ ਪੰਜਾਬ ਦੀਆਂ ਲੋਕ ਨਿਰਮਾਣ ਵਿਭਾਗ ਦੀਆਂ ਸੜਕਾਂ 'ਤੇ, 42 (11 ਫ਼ੀਸਦੀ) ਸ਼ਹਿਰੀ ਸੜਕਾਂ 'ਤੇ ਅਤੇ 27 (7 ਫ਼ੀਸਦੀ) ਪੇਂਡੂ ਸੜਕਾਂ 'ਤੇ ਹਨ | ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਇਨ੍ਹਾਂ 391 ਸੜਕ ਦੁਰਘਟਨਾ ਬਲੈਕ ਸਪਾਟਾਂ ਵਿਚ ਪਿਛਲੇ 3 ਸਾਲਾਂ (2016 ਤੋਂ 2018) ਦੌਰਾਨ, 2898 ਸੜਕੀ ਹਾਦਸੇ ਹੋਏ ਜਿਨ੍ਹਾਂ ਵਿਚ 1910 ਲੋਕ ਮਾਰੇ ਗਏ, 1401 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਤੇ 488 ਲੋਕਾਂ ਨੂੰ ਹੋਰ ਸੱਟਾਂ ਲੱਗੀਆਂ | ਬਲੈਕ ਸਪਾਟ ਦੀ ਜ਼ਿਲ੍ਹਾਵਾਰ ਜਾਣਕਾਰੀ ਦਿੰਦਿਆਂ, ਸ. ਪਨੂੰ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ ਵਿਚ ਸਭ ਤੋਂ ਵੱਧ 92 ਸੜਕ ਦੁਰਘਟਨਾ ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ, ਇਸ ਪਿੱਛੋਂ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਵਿਚ ਆਉਂਦੇ 91 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ | ਇਸ ਤੋਂ ਇਲਾਵਾ, ਅੰਮਿ੍ਤਸਰ ਪੁਲਿਸ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ 6, ਅੰਮਿ੍ਤਸਰ ਪੁਲਿਸ ਕਮਿਸ਼ਨਰੇਟ ਦੇ ਅਧੀਨ 23, ਬਟਾਲਾ ਵਿਚ 9, ਗੁਰਦਾਸਪੁਰ ਵਿਚ 12, ਤਰਨਤਾਰਨ ਵਿਚ 8, ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ 21, ਮੋਗੇ ਵਿਚ 9, ਪਟਿਆਲਾ ਵਿਚ 55, ਰੂਪਨਗਰ ਵਿਚ 30, ਸ਼ਹੀਦ ਭਗਤ ਸਿੰਘ ਨਗਰ ਵਿਚ 21, ਬਠਿੰਡਾ ਵਿਚ 8 ਅਤੇ ਸੰਗਰੂਰ ਵਿਚ 6 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਟੰਡਨ ਤੇ ਭੱਟੀ ਸਮੇਤ ਹਰਿਆਣਾ ਚੋਣਾਂ ਲਈ 5 ਨਿਰੀਖ਼ਕ ਨਿਯੁਕਤ ਅਗਲੀ ਖ਼ਬਰ ਨਾਟਕ 'ਹਰੀਲਾਲ ਐਾਡ ਸੰਨਜ਼' ਦੀ ਹਾਸਰਸ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ <br/>
Ad Position 24
No active advertisement