ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸਿਰਫ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਸਮੇਤ ਕਾਬੂ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੜਤਾਲੀਆ ਅਫ਼ਸਰ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਹਿਲ ਉਰਫ਼ ਮੁਕਲ ਪੁੱਤਰ ਧੂਮ ਸਿੰਘ ਵਾਸੀ ਮਲੋਆ ਕਾਲੋਨੀ ਚੰਡੀਗੜ੍ਹ ਸਸਤੀ ਸ਼ਰਾਬ ਲਿਆ ਕੇ ਖੇਤਰ ਵਿਚ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਉਹ ਚੰਡੀਗੜ੍ਹ ਤੋਂ ਸ਼ਰਾਬ ਲਿਆ ਖੇਤਰ ਵਿਚ ਵੇਚਣ ਲਈ ਆ ਰਿਹਾ ਹੈ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਚੰਡੀਗੜ੍ਹ ਬੈਰੀਅਰ 'ਤੇ ਨਾਕਾਬੰਦੀ ਕਰਕੇ ਸਾਹਿਲ ਉਰਫ਼ ਮੁਕਲ ਨੂੰ 9 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |