ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਿੰਡ ਸਲੇਮਪੁਰ ਦਾ ਦੌਰਾ <br/>

Ad Position 21
No active advertisement
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਪਿੰਡ ਸਲੇਮਪੁਰ ਵਿਖੇ ਝੋਨੇ ਦੀ ਫ਼ਸਲ ਦਾ ਨਿਰੀਖ਼ਣ ਕਰਦੀ ਹੋਈ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 20-09-2019
ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਦਿਲਬਰ ਸਿੰਘ ਖੈਰਪੁਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ 'ਤੇ ਆਈ ਬਿਮਾਰੀ ਦਾ ਨਿਰੀਖਣ ਕਰਨ ਲਈ ਬਲਾਕ ਮਾਜਰੀ ਦੀ ਟੀਮ ਵਲੋਂ ਪਿੰਡ ਸਲੇਮਪੁਰ ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਬਲਾਕ ਖੇਤੀਬਾੜੀ ਅਫ਼ਸਰ ਡਾ: ਗੁਰਬਚਨ ਸਿੰਘ, ਡਾ: ਅਮਰਜੀਤ ਸਿੰਘ, ਬੀ. ਟੀ. ਐੱਮ. ਗੁਰਪ੍ਰੀਤ ਸਿੰਘ ਅਤੇ ਏ. ਟੀ. ਐੱਮ. ਜਸਵੰਤ ਸਿੰਘ 'ਤੇ ਆਧਾਰਿਤ ਇਸ ਟੀਮ ਨੇ ਪਿੰਡ ਦੇ ਕੁਲਵੰਤ ਸਿੰਘ ਦੀ ਝੋਨੇ ਦੀ ਫ਼ਸਲ 'ਤੇ ਆਈ ਬਿਮਾਰੀ ਦੇ ਹਮਲੇ ਦਾ ਨਿਰੀਖਣ ਕੀਤਾ | ਡਾ: ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਫ਼ਸਲ 'ਤੇ ਸ਼ੀਥ ਬਲਾਈਟ (ਤਣੇ ਦੁਆਲੇ ਪੱਤੇ ਦਾ ਝੁਲਸ ਰੋਗ) ਬਿਮਾਰੀ ਦਾ ਹਮਲਾ ਹੈ | ਇਹ ਬਿਮਾਰੀ ਮੌਸਮ ਵਿਚ ਆਈ ਤਬਦੀਲੀ ਕਾਰਨ ਵੱਧ ਫੈਲਦੀ ਹੈ | ਇਸ ਬਿਮਾਰੀ ਨਾਲ ਤਣੇ ਉੱਤੇ ਸਲੇਟੀ ਰੰਗ ਦੇ ਧੱਬੇ ਪਾਣੀ ਦੀ ਸਤ੍ਹਾ ਤੋਂ ਉੱਪਰ ਪੈ ਜਾਂਦੇ ਹਨ | ਇਹ ਨਿਸ਼ਾਨੀਆਂ ਆਮ ਕਰਕੇ ਫ਼ਸਲ ਦੇ ਨਿਸਰਨ ਸਮੇਂ ਹੀ ਦੇਖਣ ਨੂੰ ਮਿਲਦੀਆਂ ਹਨ | ਇਸ ਬਿਮਾਰੀ ਦੇ ਵਧੇਰੇ ਹਮਲੇ ਨਾਲ ਮੁੰਜਰਾਂ ਵਿਚ ਦਾਣੇ ਪੂਰੇ ਨਹੀਂ ਬਣਦੇ | ਜ਼ਿਆਦਾ ਨਾਈਟਰੋਜਨ ਵਾਲੀ ਖਾਦ ਦੀ ਵਰਤੋਂ ਨਾਲ ਵੀ ਇਹ ਬਿਮਾਰੀ ਵੱਧਦੀ ਹੈ | ਬਲਾਕ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਬਿਮਾਰੀ ਨੂੰ ਰੋਕਣ ਲਈ ਬੂਟੇ ਦੇ ਜੜ੍ਹ ਮਾਰਨ ਸਮੇਂ ਜਿਉਂ ਹੀ ਬਿਮਾਰੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਐਮੀਸਟਾਰ ਟੌਪ 325 ਜਾਂ ਟਿਲਟ 25-ਜਾਂ ਫੋਲੀਕਾਰ 25-, 200 ਜਾਂ ਨਟੀਵੋ 75, 80 ਗ੍ਰਾਮ 200 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇ | ਬਿਮਾਰੀ 'ਤੇ ਚੰਗੀ ਤਰ੍ਹਾਂ ਕਾਬੂ ਪਾਉਣ ਲਈ ਛਿੜਕਾਅ ਬੂਟਿਆਂ ਦੇ ਮੁੱਢਾਂ ਵੱਲ ਰੱਖ ਕੇ ਕਰੋ ਅਤੇ ਦੂਜਾ ਛਿੜਕਾਅ 15 ਦਿਨ ਦੇ ਵਕਫ਼ੇ ਨਾਲ ਕਰੋ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਮੁੱਖ ਵਿਕਾਸ ਅਥਾਰਿਟੀ 'ਚ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਦੀ ਕਾਰਵਾਈ ਪਈ ਢਿੱਲੀ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24
No active advertisement