ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਭਾਜਪਾ ਨੂੰ ਦਿੱਲੀ ਚੋਣਾਂ 'ਚ ਹਰਾਉਣ ਵਿਚ 'ਆਪ' ਅਤੇ ਕਾਂਗਰਸ ਸਫ਼ਲ-ਕੈਬਨਿਟ ਮੰਤਰੀ ਚੰਨੀ

Ad Position 21
No active advertisement
ਅਜੀਤ ਡੈਸਕ 11-02-2020

 ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ, ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਵਿਚ ਨਫ਼ਰਤ ਪੈਦਾ ਕਰ ਰਹੀ ਹੈ ਅਤੇ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਿੱਲੀ ਵਿਚ ਸਫ਼ਲ ਰਹੀ ਹੈ। ਸ: ਚੰਨੀ ਨੇ ਦਿੱਲੀ ਵਿਚ ਕਾਂਗਰਸ ਦੀ ਬੁਰੀ ਤਰ੍ਹਾਂ ਹੋਈ ਹਾਰ 'ਤੇ ਜਵਾਬ ਦੇਣ ਦੀ ਬਜਾਏ ਅਜਿਹਾ ਕਹਿ ਕੇ ਹੀ ਪੱਲਾ ਝਾੜ ਲਿਆ ਕਿ ਕਾਂਗਰਸ ਭਾਜਪਾ ਨੂੰ ਹਰਾਉਣ ਵਿਚ ਸਫ਼ਲ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਹਰਚਰਨ ਸਿੰਘ ਬਰਾੜ ਤੇ ਹੋਰ ਆਗੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਂਤ ਕਿਸ਼ੋਰ ਨਾਲ ਜਸ਼ਨ ਮਨਾਉਂਦੇ ਨਜ਼ਰ ਆਏ ਕੇਜਰੀਵਾਲ ਅਗਲੀ ਖ਼ਬਰ ਦਿੱਲੀ ਚ' ਧਾਰਮਿਕ ਨਿਰਪੱਖ ਪਾਰਟੀ ਦੀ ਹੋਈ ਜਿੱਤ- ਚੀਮਾ
Ad Position 24
No active advertisement